‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਰਨਾਲ ਵਿੱਚ ਮਿੰਨੀ ਸਕੱਤਰੇਤ ਘੇਰਨ ਜਾ ਰਹੇ ਕਿਸਾਨ ਲੀਡਰਾਂ ਨੂੰ ਹਰਿਆਣਾ ਪੁਲਿਸ ਨੇ ਹਿਰਾਸਤ ਵਿੱਚ ਲਿਆ ਤੇ ਬਾਅਦ ਵਿੱਚ ਕਿਸਾਨਾਂ ਦੇ ਦਬਾਅ ਵਿੱਚ ਰਿਹਾਅ ਕਰ ਦਿੱਤਾ। ਦੱਸ ਦਈਏ ਕਿ ਕਿਸਾਨ ਲੀਡਰ ਯੋਗਿੰਦਰ ਯਾਦਵ ਨੇ ਬਕਾਇਦਾ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਸੀ, ਪਰ ਬਾਅਦ ਵਿੱਚ ਪੁਲਿਸ ਨੂੰ ਹਿਰਾਸਤ ਵਿੱਚ ਲਏ ਵੱਡੇ ਕਿਸਾਨ ਲੀਡਰਾਂ ਰਾਕੇਸ਼ ਟਿਕੈਤ, ਗੁਰਨਾਮ ਚੜੂਨੀ, ਬਲਬੀਰ ਰਾਜੇਵਾਲ ਤੇ ਯੋਗਿੰਦਰ ਯਾਦਵ ਅਤੇ ਹੋਰ ਆਗੂਆਂ ਨੂੰ ਛੱਡਣਾ ਪਿਆ।
ਇਸ ਤੋਂ ਬਾਅਦ ਯੋਗਿੰਦਰ ਯਾਦਵ ਨੇ ਇਕ ਹੋਰ ਟਵੀਟ ਕੀਤਾ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸਾਰੇ ਕਿਸਾਨ ਅੱਗੇ ਵਧ ਰਹੇ ਹਨ। ਮੌਕੇ ਉੱਤੇ ਵੱਡੀ ਗਿਣਤੀ ਵਿਚ ਕਿਸਾਨ ਪੈਦਲ ਜਾ ਰਹੇ ਹਨ।