‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਨੇ ਰੇਲ ਰੋਕੋ ਅੰਦੋਲਨ ਖਤਮ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਸੀਂ ਰੇਲ ਰੋਕੋ ਅੰਦੋਲਨ ਸਮਾਪਤ ਕਰਨ ਲੱਗੇ ਹਾਂ। ਪੰਧੇਰ ਨੇ ਕਿਹਾ ਕਿ ਫਸਲਾਂ ਦੀ ਵਾਢੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਪੰਧੇਰ ਨੇ ਕਿਹਾ ਕਿ ਅੰਦੋਲਨ ਵਿੱਚ ਲੋਕਾਂ ਦੀ ਆਮਦ ਲਗਾਤਾਰ ਵੱਧ ਰਹੀ ਹੈ। ਵਾਢੀ ਦੇ ਮੌਸਮ ਵਿੱਚ ਕਿਸਾਨਾਂ ਨੂੰ ਟਰੈਕਟਰਾਂ ਦੀ ਜ਼ਿਆਦਾ ਜ਼ਰੂਰਤ ਹੋਵੇਗੀ। ਦਿੱਲੀ ਦੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਰੈਲੀਆਂ, ਮੀਟਿੰਗਾਂ ਕੀਤੀਆਂ ਜਾਣਗੀਆਂ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ ਕਿਸਾਨੀ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਸ਼ੁਰੂ ਕੀਤਾ ਗਿਆ ਸੀ। ਧਰਨੇ ਕਾਰਨ ਜੰਡਿਆਲਾ ਟਰੈਕ ‘ਤੇ ਆਵਾਜਾਈ ਬੰਦ ਸੀ।