‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਰਨਾਲ ਦੇ ਮਿੰਨੀ ਸਕੱਤਰੇਤ ਦਾ ਘਿਰਾਓ ਤੇ ਧਰਨੇ ਦੇ ਐਲਾਨ ਦੇ ਮੁਤਾਬਿਕ ਕਿਸਾਨ ਜਥੇਬੰਦੀਆਂ ਨੇ ਆਪਣਾ ਮਾਰਚ ਸ਼ੁਰੂ ਕਰ ਦਿੱਤਾ ਹੈ। ਵੱਡੀ ਗਿਣਤੀ ਵਿੱਚ ਕਿਸਾਨ ਘਿਰਾਓ ਕਰਨ ਲਈ ਅੱਗੇ ਵਧ ਰਹੇ ਹਨ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਫੋਰਸ ਦੀਆਂ 40 ਕੰਪਨੀਆਂ ਤੈਨਾਤ ਕੀਤੀਆਂ ਗਈਆਂ ਹਨ।
ਉੱਧਰ, ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਵੀ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਜਿੱਥੇ ਰੋਕਿਆ ਗਿਆ, ਉੱਥੇ ਹੀ ਗ੍ਰਿਫਤਾਰੀ ਦਿੱਤੀ ਜਾਵੇਗੀ। ਹਾਲਾਂਕਿ ਇਹ ਵੀ ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਨਾਲ ਕਿਸਾਨਾਂ ਦੇ 11 ਮੈਂਬਰੀ ਵਫਦ ਦੀ ਮੀਟਿੰਗ ਵੀ ਹੋਈ ਸੀ, ਪਰ ਇਸਦਾ ਕੋਈ ਨਤੀਜਾ ਨਹੀਂ ਨਿਕਲ ਸਕਿਆ।