‘ਦ ਖ਼ਾਲਸ ਬਿਊਰੋ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸੈਕੜੇ ਕਿਸਾਨਾਂ ਮਜਦੂਰਾਂ ਤੇ ਔਰਤਾਂ ਨੇ ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਕੱਕੜ ਵਿੱਖੇ ਕੇਂਦਰ ਸਰਕਾਰ ਦਾ ਪੁ ਤਲਾ ਫ਼ੂ ਕਿਆ ਤੇ ਜੰਮ ਕੇ ਨਾ ਅਰੇ ਬਾਜ਼ੀ ਕੀਤੀ । ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ,ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਜੋਨ ਲੋਪੋਕੇ ਅਤੇ ਜੋਨ ਚੋਗਾਵਾਂ ਦੇ ਪਿੰਡ ਕੱਕੜ ਸਮੇਤ ਪੰਜ ਪਿੰਡਾ ਦੀਆਂ ਜਥੇਬੰਦਕ ਚੋਣਾਂ ਕਰਵਾਈਆਂ ਗਈਆਂ। ਆਗੂਆਂ ਨੇ ਕਿਹਾ ਕਿ ਤੇਲ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਨਿੱਜੀ ਕੰਪਨੀਆਂ ਨੂੰ ਮਾਲਾ ਮਾਲ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਚੰਡੀਗੜ੍ਹ ਅਤੇ ਬੀ ਬੀ ਐਮ ਬੀ ਦਾ ਧੱਕੇ ਨਾਲ ਕੇਂਦਰੀਕਰਨ ਕਰਕੇ ਪੰਜਾਬ ਦੇ ਹੱਕਾਂ ਨੂੰ ਖੋਹਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਘਰਾਂ ਵਿੱਚ ਪ੍ਰੀਪੇਡ ਮੀਟਰ ਲਗਾਉਣ ਲਈ ਪੰਜਾਬ ਨੂੰ ਮਜਬੂਰ ਕੀਤਾ ਜਾ ਰਿਹਾ ਹੈ।ਕੇਂਦਰ ਸਰਕਾਰ ਦੀ ਇਸ ਚਾਲ ਨੂੰ ਪੰਜਾਬ ਦੇ ਲੋਕ ਕਦੇ ਵੀ ਮਨਜ਼ੂਰ ਨਹੀਂ ਕਰਨਗੇ ਅਤੇ ਪ੍ਰੀਪੇਡ ਮੀਟਰ ਲਗਾਉਣ ਦਾ ਸਖਤ ਵਿਰੋਧ ਕੀਤਾ ਜਾਵੇਗਾ।ਬੀਤੇ ਦਿਨੀਂ ਬਠਿੰਡਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਮਜਦੂਰਾਂ ਉੱਤੇ ਸਰਕਾਰ ਕੀਤੇ ਲਾਠੀਚਾਰਜ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸਖ਼ਤ ਨਿਖੇਦੀ ਕੀਤੀ ਗਈ ਤੇ ਕਿਸਾਨਾਂ ਉੱਤੇ ਕੀਤੇ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ।ਕਿਸਾਨਾਂ ਨੂੰ ਖਰਾਬ ਹੋਏ ਨਰਮੇ ਦਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ ਕੀਤੀ।ਆਗੂਆਂ ਨੇ ਐਲਾਨ ਕੀਤਾ ਕਿ ਭ੍ਰਿ ਸ਼ ਟਾਚਾਰ ਅਤੇ ਨਸ਼ੇ ਖਿਲਾਫ 16 ਅਪ੍ਰੈਲ ਨੂੰ ਐਸ ਐਸ ਪੀ ਦਿਹਾਤੀ ਅੰਮ੍ਰਿਤਸਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।