The Khalas Tv Blog Punjab ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ 75ਵੇਂ ਦਿਨ ‘ਚ ਹੋਇਆ ਦਾਖਲ
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ 75ਵੇਂ ਦਿਨ ‘ਚ ਹੋਇਆ ਦਾਖਲ

‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਵਪਾਰੀਆਂ, ਦੁਕਾਨਦਾਰਾਂ, ਕਾਰੋਬਾਰੀਆਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਨੌਜਵਾਨਾਂ ਸਮੇਤ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ 8 ਦਸੰਬਰ ਦੇ ਭਾਰਤ ਬੰਦ ਸਫਲ ਕਰਨ ਲਈ ਭਰਵਾਂ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਸਫਲ ਹੋਵੇਗਾ।

ਇਹ ਬੰਦ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਨਿੱਜੀਕਰਨ ਦੀਆਂ ਨੀਤੀਆਂ ਨੂੰ ਮੋੜਾ ਦੇਣ ਵਿੱਚ ਵੀ ਸਹਾਈ ਹੋਵੇਗਾ। ਪੰਧੇਰ ਅਤੇ ਚੱਬਾ ਦੀ ਅਗਵਾਈ ਵਿੱਚ ਕੱਲ ਅੰਮ੍ਰਿਤਸਰ ਅੰਤਰਰਾਜੀ ਬੱਸ ਅੱਡੇ ਤੋਂ ਮੁਹਿੰਮ ਵਿੱਢੀ ਜਾਵੇਗੀ ਅਤੇ ਮੋਟਰਸਾਈਕਲ ਮਾਰਚ ਕਰਕੇ ਸਾਰੇ ਵਰਗਾਂ ਨੂੰ ਬੰਦ ਸਫਲ ਕਰਨ ਦੀ ਅਪੀਲ ਕੀਤੀ ਜਾਵੇਗੀ।

ਦਿੱਲੀ ਦੇ ਕੁੰਡਲੀ ਬਾਰਡਰ ‘ਤੇ ਸੁਖਵਿੰਦਰ ਸਿੰਘ ਸਭਰਾ, ਜਸਵੀਰ ਸਿੰਘ ਪਿਦੀ ਦੀ ਅਗਵਾਈ ਵਿੱਚ ਮੋਰਚਾ ਲਗਾਤਾਰ ਜਾਰੀ ਹੈ। ਲੀਡਰਾਂ ਨੇ ਕਿਹਾ ਕਿ ਗੱਲਬਾਤ ਕਰਕੇ ਸਮਾਂ ਖਰਾਬ ਕਰਨ ਦੀ ਬਜਾਏ ਮੋਦੀ ਸਰਕਾਰ ਦੋ ਟੁੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕਰੇ। ਖੁਦ ਪ੍ਰਧਾਨ ਮੰਤਰੀ ਜੀ ਨੂੰ ਅੱਗੇ ਆ ਕੇ ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਸੱਦ ਕੇ ਫਰਾਖ਼ਦਿਲੀ ਨਾਲ ਕਿਸਾਨੀ ਮੰਗਾਂ ਦਾ ਨਿਬੇੜਾ ਕਰਨਾ ਚਾਹੀਦਾ ਹੈ।

ਸਾਰੀਆਂ ਫਸਲਾਂ ਦੀ ਖਰੀਦ ਦੀ ਗਾਰੰਟੀ ਕਰਕੇ ਡਾਕਟਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦੇ ਅਨੁਸਾਰ ਫਸਲਾਂ ਦੇ ਭਾਅ ਦੇਣ ਦਾ ਕਾਨੂੰਨੀ ਹੱਕ ਦਿੱਤਾ ਜਾਵੇ। ਸਰਕਾਰ ਅੰਦੋਲਨ ਵਿੱਚ ਘੁਸਪੈਠ ਕਰਵਾ ਕੇ ਅੰਦੋਲਨ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਦਿੱਲੀ ਦਾ ਘਿਰਾਓ ਸ਼ਾਂਤਮਈ ਤਰੀਕੇ ਨਾਲ ਜਾਰੀ ਰਹੇਗਾ। ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ 75ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।

Exit mobile version