India Punjab

ਕਿਸਾਨਾਂ ਦਾ ਪੰਜਾਬ ਰਾਜ ਭਵਨ ਵੱਲ ਮਾਰਚ ਅੱਜ, ਤਸਵੀਰਾਂ ਰਾਹੀਂ ਦੇਖੋ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਕਿਸਾਨਾਂ ਦਾ ਰੋਹ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਖੇਤੀ ਕਾਨੂੰਨਾਂ ਨੂੰ ਲੈ ਕੇ ਵਿੰਢੇ ਗਏ ਕਿਸਾਨ ਅੰਦੋਲਨ ਦੇ 7 ਮਹੀਨੇ ਅਤੇ 1975 ‘ਚ ਦੇਸ਼ ‘ਚ ਐਲਾਨੀ ਐਮਰਜੈਂਸੀ ਦੇ 46 ਸਾਲ ਪੂਰੇ ਹੋਣ ‘ਤੇ ਦੇਸ਼-ਭਰ ‘ਚ ਅੱਜ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਮਨਾਇਆ ਜਾ ਰਿਹਾ ਹੈ। ਕਿਸਾਨ ਮੋਰਚਾ ਦੀਆਂ 32 ਕਿਸਾਨ ਜਥੇਬੰਦੀਆਂ ਅਤੇ ਹੋਰ ਵੱਖ ਵੱਖ ਜਥੇਬੰਦੀਆਂ ਦੇ ਕਾਰਕੁਨ ਇਸ ਵਿਚ ਆਪਣਾ ਹਿੱਸਾ ਪਾ ਰਹੇ ਹਨ।

ਪੰਜਾਬ ਦੇ ਕੋਨੇ-ਕੋਨੇ ਤੋਂ ਪਹੁੰਚੇ ਕਿਸਾਨ ਮੁਹਾਲੀ 7 ਫੇਜ ਗੁਰੂਦੁਆਰਾ ਸ਼੍ਰੀ ਅੰਬ ਸਾਹਿਬ ਵਿਖੇ ਇਕੱਠਾ ਹੋਏ ਹਨ ਜੋ ਬਾਅਦ ਵਿੱਚ ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਤੇ ਹੋਰਾਂ ਦੀ ਅਗੁਵਾਈ ਵਿੱਚ ਰਾਜ ਭਵਨ ਵੱਲ ਕੂਚ ਕਰਨਗੇ। ਜਾਣਕਾਰੀ ਅਨੁਸਾਰ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਗੁਰੂਦੁਆਰਾ 10ਵੀਂ ਪਾਤਸ਼ਾਹੀ ਨਾਡਾ ਗੁਰੂਦੁਆਰਾ ਪੰਚਕੂਲਾ ਵਿਖੇ ਇਕੱਠੇ ਹੋ ਰਹੇ ਹਨ।

ਚੰਡੀਗੜ੍ਹ ਪੁਲਿਸ ਵਲੋਂ ਵੀ ਨਾਕੇ ਲਗਾ ਕੇ ਸੁਰੱਖਿਆ ਪੁਖਤਾ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਰੋਕਣ ਦਾ ਪ੍ਰਬੰਧ ਕੀਤਾ ਗਿਆ ਹੈ।