India Lok Sabha Election 2024 Punjab

ਪ੍ਰਧਾਨ ਮੰਤਰੀ ਹੋਏ ਭਗੌੜੇ, ਕਿਸਾਨਾਂ ਕਿਹਾ ਸਾਡਾ ਵਿਰੋਧ ਰਹੇਗਾ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਟਿਆਲਾ ‘ਚ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਚੋਣ ਰੈਲੀ ਕੀਤੀ ਗਈ, ਜਿਸ ਉੱਤੇ ਕਿਸਾਨ ਜਥੇਬੰਦੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਇਕ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਸਵਾਲਾ ਦੇ ਜਵਾਬ ਦੇਣ ਤੋਂ ਭੱਜੇ ਹਨ। ਕਿਸਾਨਾਂ ਨੇ ਪ੍ਰੈਸ ਨੋਟ ਜਾਰੀ ਕਰ ਕਿਹਾ ਕਿ  ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੋਰਚਾ ਲਗਾਇਆ ਹੋਇਆ ਹੈ। ਕਿਸਾਨ ਆਪਣੀਆਂ ਰਹਿੰਦੀਆਂ ਮੰਗਾ ਬਾਰੇ ਸਵਾਲ ਕਰਨ ਲਈ ਸ਼ੰਭੂ, ਖਨੌਰੀ ਡੱਬਵਾਲੀ ਬਾਡਰਾਂ, ਸਰਹੰਦ ਰੋਡ ਅਤੇ ਸੰਗਰੂਰ ਤੋਂ ਪਟਿਆਲਾ ਵੱਲ ਆ ਰਹੇ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਤੱਕ ਪੁੱਜਣ ਨਹੀਂ ਦਿੱਤਾ।

ਕਿਸਾਨਾਂ ਨੇ ਪੁਲਿਸ ‘ਤੇ ਗੰਭੀਰ ਇਲਜ਼ਾਮ ਲਗਾਉਂਦਿਆ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਪਟਿਆਲਾ ਨੂੰ ਜਾਣ ਵਾਲੀਆਂ ਸੜਕਾਂ ‘ਤੇ ਵੱਖ ਵੱਖ ਥਾਵਾਂ ਤੇ ਭਾਰੀ ਪੁਲਿਸ ਫੋਰਸ ਅਤੇ ਬੈਰਿਕੇਡਿੰਗ ਕਰਨ ਦੇ ਨਾਲ-ਨਾਲ ਮਿੱਟੀ ਦੇ ਭਰੇ ਟਿੱਪਰ ਲਗਾ ਕੇ ਉਨ੍ਹਾਂ ਨੂੰ ਰੋਕਿਆ ਗਿਆ।

ਕਿਸਾਨਾਂ ਨੇ ਕਿਹਾ ਕਿ ਅੱਜ ਦੇਸ਼ ਦੇ ਕਿਸਾਨਾਂ ਮਜਦੂਰਾਂ ਦੇ ਸਵਾਲਾਂ ਤੋਂ ਭੱਜ ਕੇ ਪ੍ਰਧਾਨ ਮੰਤਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਵਿੱਚ ਯਕੀਨ ਨਹੀਂ ਰੱਖਦੇ। ਓਹਨਾ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵਿਚ ਦੂਜੇ ਸੂਬਿਆਂ ਤੋਂ ਬੱਸਾਂ ਭਰ ਕੇ ਲਿਆਦਿਆਂ ਗਈਆਂ ਹਨ ਜੋ ਸਿੱਧੇ-ਸਿੱਧੇ ਪੰਜਾਬ ਦੇ ਲੋਕਾਂ ਦੇ ਲੋਕਾਂ ਦੀ ਬੇਇਜਤੀ ਕੀਤੀ ਗਈ ਹੈ।

ਕਿਸਾਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੱਸਣਾ ਚਾਹੀਦਾ ਸੀ ਕਿ ਉਹਨਾਂ ਨੇ ਦਿੱਲੀ ਅੰਦੋਲਨ ਦੀਆਂ ਮੰਨੀਆ ਮੰਗਾਂ ਲਾਗੂ ਕਿਉ ਨਹੀਂ ਕੀਤੀਆਂ ਅਤੇ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾ ਰਹੇ ਕਿਸਾਨਾਂ ਮਜਦੂਰਾਂ ਨੂੰ ਸੜਕਾਂ ‘ਤੇ ਕੰਕਰੀਟ ਦੀਆਂ ਦੀਵਾਰਾਂ ਬਣਾ ਕੇ ਕਿਉ ਰੋਕਿਆ ਗਿਆ। ਸ਼ੁੱਭਕਰਨ ਸਿੰਘ ਨੂੰ ਕਤਲ ਕਿਉ ਕੀਤਾ ਗਿਆ, ਨਿਰਦੋਸ਼ ਕਿਸਾਨਾਂ ਤੇ ਅੱਥਰੂ ਗੈਸ, ਗੋਲੀਆਂ ਕਿਉ ਚਲਾਈਆਂ ਗਈਆਂ।

ਕਿਸਾਨਾਂ ਨੇ ਪ੍ਰਧਾਨ ਮੰਤਰੀ ਨੂੰ ਪੁੱਛਿਆ ਕਿ 2014 ਵਿੱਚ ਕੀਤੇ ਚੋਣ ਵਾਅਦੇ ਮੁਤਾਬਕ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਿਉਂ ਨਹੀਂ ਕੀਤੀ ਗਈ। ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਲਗਾਤਾਰ ਕਿਸਾਨ ਮਜਦੂਰ ਲਗਾਤਾਰ ਸਵਾਲ ਕਰਨ ਲਈ ਜਥਿਆਂ ਦੇ ਰੂਪ ਵਿਚ ਪਹੁੰਚਣਗੇ, ਜਿਸ ਤਹਿਤ ਕੱਲ੍ਹ ਨੂੰ ਜਲੰਧਰ ਰੈਲੀ ਵੀ ਕਿਸਾਨ ਮਜ਼ਦੂਰ ਪਹੁੰਚਣਗੇ।

ਇਹ ਵੀ ਪੜ੍ਹੋ –  ਸੌਦਾ ਸਾਧ ਦੇ ਕੁੜਮ ਨੇ ਪਾਲਾ ਬਦਲਿਆ! ਪੰਜਾਬ ਤੋਂ ਲਗਾਤਾਰ 3 ਵਾਰੀ ਹਾਰਿਆ