India

ਕੇਐਮਪੀ ਐਕਸਪ੍ਰੈੱਸ ਵੇਅ ’ਤੇ ਕਿਸਾਨਾਂ ਨੂੰ ਹਟਾਇਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੋਨੀਪਤ ਦੇ ਕੇਐਮਪੀ ਐਕਸਪ੍ਰੈਸ ਵੇਅ ’ਤੇ ਅੱਜ ਤੋਂ ਟੌਲ ਦੀ ਵਸੂਲੀ ਸ਼ੁਰੂ ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਟੌਲ ਤੋਂ ਹਟਾ ਦਿੱਤਾ ਗਿਆ ਹੈ। ਹੁਣ ਇੱਥੋਂ ਲੰਘਣ ਵਾਲੇ ਲੋਕਾਂ ਤੋਂ ਵਸੂਲੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਹੁੰਚੇ ਪ੍ਰਸ਼ਾਸਨਿਕ ਅਮਲੇ ਨੇ ਟੌਲ ਪਲਾਜ਼ਾ ’ਤੇ ਇਸ ਕਾਰਵਾਈ ਨੂੰ ਸ਼ੁਰੂ ਕਰਵਾਇਆ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਨੇ ਕੇਐਮਪੀ ਤੇ ਹੋਰ ਟੌਲ ਪਲਾਜ਼ਿਆਂ ’ਤੇ ਧਰਨਾ ਲਾ ਕੇ ਟੌਲ ਫਰੀ ਕੀਤਾ ਹੋਇਆ ਹੈ।