Punjab

ਸਿੰਘਾਂ ਦੇ 26 ਜਨਵਰੀ ਦੇ ਰੋਸ ਮਾਰਚ ਦਾ ਰੂਟ ਮੈਪ ਇੱਥੇ ਜਾਣੋ

ਚੰਡੀਗੜ੍ਹ ਮੁਹਾਲੀ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚੇ ਨੇ 26 ਜਨਵਰੀ ਨੂੰ ਕੱਢੇ ਜਾਣ ਵਾਲੇ ਰੋਸ ਮਾਰਚ ਦੇ ਰੂਟ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਇਨਸਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ 26 ਜਨਵਰੀ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜੋ ਕਿ ਵਾਈਪੀਐੱਸ ਚੌਂਕ ਤੋਂ ਬੁੜੈਲ ਜੇਲ੍ਹ/9 ਫੇਜ਼ ਰੋਡ, 8-9 ਲਾਈਟਾਂ, ਫ਼ੇਜ਼ 11 ਲਾਈਟਾਂ, ਆਈਸਰ ਲਾਈਟਾਂ, ਗੁਰਦੁਆਰਾ ਸਿੰਘ ਸ਼ਹੀਦਾਂ, ਫ਼ੇਜ਼ 7 ਲਾਈਟਾਂ, 3-5 ਲਾਈਟਾਂ, ਮਦਨਪੁਰ ਚੌਂਕ ਤੋਂ ਹੁੰਦਾ ਹੋਇਆ ਵਾਪਸ ਵਾਈਪੀਐੱਸ ਚੌਂਕ ਤੱਕ ਕੱਢਿਆ ਜਾਵੇਗਾ। ਮੋਰਚੇ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮਾਰਚ ਵਿੱਚ ਸ਼ਾਮਿਲ ਹੋਣ ਲਈ ਅਪੀਲ ਕੀਤੀ ਹੈ।

ਗੁਰੂ ਸਾਹਿਬ ਦੀ ਬੇਅਦਬੀ ਦੇ ਇਨਸਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ‘ਚ ਅੱਜ ਚੰਡੀਗੜ੍ਹ ਵਿਖੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸਾਥੀਆਂ ਸਮੇਤ ਹਾਜ਼ਰੀ ਭਰੀ।

ਦੂਜੇ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਹੁਣ ਪ੍ਰਚਾਰਕ ਜਥਿਆਂ ਰਾਹੀਂ ਇਸ ਨੂੰ ਪਿੰਡ ਪੱਧਰ ’ਤੇ ਤੱਕ ਲਿਜਾਇਆ ਜਾ ਰਿਹਾ ਹੈ। ਇਹ ਦਸਤਖ਼ਤੀ ਮੁਹਿੰਮ 1 ਦਸੰਬਰ 2022 ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹੁਣ ਤੀਕ ਲੱਖਾਂ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ।