The Khalas Tv Blog Punjab ਕੋਟਕਪੂਰਾ ਮਾਮਲਾ : ਪਿਓ ਨੂੰ ਮਿਲੀ ਜ਼ਮਾਨਤ , ਪੁੱਤ ਦੀ ਰੱਦ
Punjab

ਕੋਟਕਪੂਰਾ ਮਾਮਲਾ : ਪਿਓ ਨੂੰ ਮਿਲੀ ਜ਼ਮਾਨਤ , ਪੁੱਤ ਦੀ ਰੱਦ

Kotakpura case: Father gets bail, son's bail rejected

ਕੋਟਕਪੂਰਾ ਮਾਮਲਾ : ਪਿਓ ਨੂੰ ਮਿਲੀ ਜ਼ਮਾਨਤ , ਪੁੱਤ ਦੀ ਰੱਦ

ਫਰੀਦਕੋਟ :  ਕੋਟਕਪੂਰਾ ਗੋਲੀਕਾਂਡ ਮਾਮਲੇ ( Kotakpura case ) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ( Former Chief Minister Parkash Singh Badal ) ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ ਜਦਕਿ ਸੁਖਬੀਰ ਸਿੰਘ ਬਾਦਲ ( Sukhbir Singh Badal ) ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਸੁਖਬੀਰ ਬਾਦਲ ਉੱਤੇ ਹੁਣ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਦੋਵਾਂ ਬਾਦਲ ਪਿਉ ਪੁੱਤ ਨੇ ਫਰੀਦਕੋਟ ਅਦਾਲਤ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਲਗਾਈ ਹੋਈ ਸੀ।

ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ। ਪਰ ਲੰਘੇ ਕੱਲ੍ਹ ਫਰੀਦਕੋਟ ਦੀ ਅਦਾਲਤ ਨੇ ਇਹ ਫ਼ੈਸਲਾ  16 ਮਾਰਚ ਯਾਨੀ ਅੱਜ ਤੱਕ ਸੁਰੱਖਿਅਤ ਰੱਖ ਲਿਆ ਸੀ। ਜਿਸ ਤੋਂ ਬਾਅਦ ਅੱਜ ਫਰੀਦਕੋਟ ਅਦਾਲਤ ਵਿੱਚ ਇਸ ਮਾਮਲੇ ‘ਤੇ ਸੁਣਵਾਈ ਹੋਈ। ਫਰੀਦਕੋਟ ਦੀ ਅਦਾਲਤ ਨੇ ਅੱਜ ਕੋਟਕਪੁਰਾ ਫਾਇਰਿੰਗ ਕੇਸ ਵਿਚ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ ਜਦੋਂ ਕਿ  ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।

ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਵਿੱਚ ਗ੍ਰਿਫਤਾਰੀ ਤੋਂ ਬਚਣ ਦੇ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫਰੀਦਕੋਟ ਅਦਾਲਤ ਦਾ ਰੁਖ ਕੀਤਾ ਸੀ। ਦੋਵਾਂ ਨੇ ਅਗਾਊਂ ਜ਼ਮਾਨਤ ਦੀ ਪਟੀਸ਼ਨ ਅਦਾਲਤ ਵਿੱਚ ਦਾਖਲ ਕੀਤੀ ਸੀ ਜਿਸ ਦੀ ਸੁਣਵਾਈ ਲੰਘੇ ਕੱਲ੍ਹ 14 ਮਾਰਚ ਨੂੰ ਹੋਈ ਸੀ । ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀਕਾਂਡ ਵਿੱਚ SIT ਨੇ ਚਾਰਜਸ਼ੀਟ ਫਾਈਲ ਕੀਤੀ ਸੀ ਜਿਸ ਤੋਂ ਬਾਅਦ ਫਰੀਦਕੋਟ ਅਦਾਲਤ ਨੇ 23 ਮਾਰਚ ਨੂੰ ਪ੍ਰਕਾਸ਼ ਸਿੰਘ ਬਾਦਲ,ਸੁਖਬੀਰ ਬਾਦਲ ਸਾਬਕਾ ਡੀਜੀਪੀ ਸੁਮੇਧ ਸੈਣੀ,ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ,ਤਤਕਾਲੀ ਐਸਐਸਪੀ ਚਰਨਜੀਤ ਸ਼ਰਮਾ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ ।

24 ਫਵਰਰੀ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਸੀ । ਐਸਆਈਟੀ ਨੇ ਫਰੀਦਕੋਟ ਦੀ ਅਦਾਲਤ ਵਿੱਚ ਇਸ ਨੂੰ ਪੇਸ਼ ਕੀਤਾ ਸੀ। ਚਲਾਨ ‘ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ,ਸਾਬਕਾ ਡੀਜੀਪੀ ਸੁਮੇਧ ਸੈਣੀ,ਆਈਜੀ ਪਰਮਰਾਜ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਤੇ ਹੋਰ ਕਈ ਪੁਲਿਸ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। 7000 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਧਾਰਾ 307,153,119,109,120 ਸਣੇ ਹੋਰ ਕਈ ਧਾਰਾਵਾਂ ਲਗਾਈਆਂ ਗਈਆਂ ਹਨ। ਐਲ ਕੇ ਯਾਦਵ ਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਨੇ ਕੋਟਕਪੂਰਾ ਮਾਮਲੇ ਦੀ ਜਾਂਚ ਕੀਤੀ ਸੀ । ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ।

Exit mobile version