‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵੀਂ ਐੱਸਆਈਟੀ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਐੱਸਆਈਟੀ ਵੱਲੋਂ ਘਟਨਾ ਦੇ ਗਵਾਹਾਂ ਨੂੰ ਬਿਆਨ ਦਰਜ ਕਰਵਾਉਣ ਲਈ ਸੱਦਿਆ ਗਿਆ ਹੈ। ਫਰੀਦਕੋਟ ਸਥਿਤ ਐੱਸਆਈਟੀ ਦਫਤਰ ਵਿੱਚ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਬਿਆਨ ਦਰਜ ਕਰਵਾਉਣ ਲਈ 42 ਗਵਾਹ ਐੱਸਆਈਟੀ ਦੇ ਦਫਤਰ ਪਹੁੰਚੇ ਸਨ। ਦਫਤਰ ‘ਤੇ ਪਹੁੰਚੇ ਗਵਾਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਾਲੇ ਤੱਕ ਕੋਈ ਸਿੱਖ ਲੀਡਰ ਬਿਆਨ ਦਰਜ ਕਰਵਾਉਣ ਲਈ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਸਾਨੂੰ ਕੱਲ੍ਹ ਐੱਸਆਈਟੀ ਵੱਲੋਂ ਸੰਮਨ ਭੇਜਿਆ ਗਿਆ ਸੀ।
ਪਿਛਲੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਹਿਲੀ ਐੱਸਆਈਟੀ ਨੂੰ ਰੱਦ ਕਰ ਦਿੱਤਾ ਸੀ। ਪਹਿਲੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕੀਤਾ ਗਿਆ ਹੈ। ਐੱਸਆਈਟੀ ਰੱਦ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਤਿੰਨ ਮੈਂਬਰੀ ਨਵੀਂ ਐੱਸਆਈਟੀ ਦਾ ਗਠਨ ਕੀਤਾ ਗਿਆ ਹੈ।