‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਐੱਸੀਆਈਟੀ ਨੇ ਕੋਟਕਪੂਰਾ ਵਿੱਚ ਹੋਏ ਗੋਲੀਕਾਂਡ ਸੰਬਧੀ ਕੋਈ ਵੀ ਜਾਣਕਾਰੀ ਲੈਣ ਲਈ ਹਿੱਸੇਦਾਰਾਂ (Stakeholders) ਤੋਂ ਜ਼ਿਆਦਾ ਢੁੱਕਵੇਂ ਸਬੂਤ ਅਤੇ ਜਾਣਕਾਰੀ ਇਕੱਠੀ ਕਰਨ ਦੇ ਲਈ ਇੱਕ ਈਮੇਲ ਬਣਾਈ ਹੈ। ਜੇ ਕੋਈ ਵਿਅਕਤੀ ਇਸ ਮਾਮਲੇ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਜਾਂ ਕੋਈ ਸੁਝਾਅ ਦੇਣਾ ਚਾਹੁੰਦਾ ਹੈ ਜਾਂ ਫਿਰ ਕੋਈ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਇਸ ਈਮੇਲ ‘ਤੇ newsit2021kotkapuracase@gmail.com ‘ਤੇ ਜਾ ਕੇ ਦੇਖ ਸਕਦਾ ਹੈ। ਐੱਸਆਈਟੀ ਨੇ ਇੱਕ ਵੱਟਸਐਪ ਨੰਬਰ 98759-83237 ਵੀ ਜਾਰੀ ਕੀਤਾ ਹੈ।
ਪੰਜਾਬ ਸਰਕਾਰ ਨੇ 7 ਮਈ ਨੂੰ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਨਵੀਂ ਤਿੰਨ ਮੈਂਬਰੀ ਐੱਸਆਈਟੀ ਦਾ ਗਠਨ ਕੀਤਾ ਸੀ। ਇਸ ਐੱਸਆਈਟੀ ਵਿੱਚ ਏਡੀਜੀਪੀ ਵਿਜੀਲੈਂਸ ਐੱਲਕੇ ਯਾਦਵ, ਫਰੀਦਕੋਟ ਦੇ ਡੀਆਈਜੀ ਸੁਰਜੀਤ ਸਿੰਘ ਅਤੇ ਲੁਧਿਆਣਾ ਦੇ ਕਮਿਸ਼ਨਰ ਰਾਕੇਸ਼ ਅਗਰਵਾਲ ਸ਼ਾਮਿਲ ਹਨ। ਪੰਜਾਬ ਸਰਕਾਰ ਨੇ ਨਵੀਂ ਐੱਸਆਈਟੀ ਦੇ ਮੈਂਬਰਾਂ ਨੂੰ ਕੁੱਝ ਵੀ ਲੀਕ ਨਾ ਕਰਨ ਦੀ ਹਦਾਇਤ ਦਿੱਤੀ ਹੈ ਕਿ ਜਾਂਚ ਵਿੱਚ ਕੀ ਖੁਲਾਸਾ ਹੋਇਆ ਹੈ।