India

ਕਰੋ ਨਾ ਨੇ ਫਿਰ ਦਿੱਤੀ ਦਸਤਕ, ਚੰਡੀਗੜ੍ਹ ਪ੍ਰਸ਼ਾਸ਼ਨ ਹੋਇਆ ਚੌਕਸ

ਦ ਖ਼ਾਲਸ ਬਿਊਰੋ : ਦੇਸ਼ ਦੇ ਕਈ ਸੂਬਿਆਂ ਵਿੱਚ ਕੋ ਰੋਨਾ ਦੇ ਲਗਾਤਾਰ ਵਧ ਰਹੇ ਕੇਸਾਂ ਤੋਂ ਬਾਅਦ ਚੰ ਡੀਗੜ੍ਹ ਪ੍ਰਸ਼ਾਸਨ ਵੀ ਚੌਕ ਸ ਹੋ ਗਿਆ ਹੈ। ਕ ਰੋਨਾ ਦੇ ਵੱਧਦੇ ਪ੍ਰਭਾਵ ਨੂੰ ਦੇਖਦਿਆਂ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮਾਸਕ ਪਾਉਣ ਨੂੰ ਲੈ ਕੇ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਭੀੜ ਵਾਲੀਆਂ ਥਾਵਾਂ ਉਤੇ ਮਾਸ਼ਕ ਪਾਉਣ ਦੀ ਸਲਾਹ ਦਿੱਤੀ ਗਈ ਹੈ। ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਸਕੂਲਾਂ, ਦਫ਼ਤਰਾਂ ਸ਼ਾਪਿੰਗ ਮਾਲ, ਬਾਜ਼ਾਰ, ਸਿਨੇਮਾ ਹਾਲ ਵਿੱਚ ਬਿਨਾਂ ਮਾਸਕ ਤੋਂ ਐਂਟਰੀ ਬੰਦ ਕਰ ਦਿੱਤੀ ਗਈ ਹੈ।

ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਕੁਝ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਦੇ ਕੇਸਾਂ ਦੀ ਵਧਦੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਯੂਟੀ ਚੰਡੀਗੜ੍ਹ ਦੇ ਸਾਰੇ ਵਸਨੀਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਚਿਹਰੇ ਉਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ।ਮਾਸਕ ਪਹਿਨਣ ਨੂੰ ਖਾਸ ਤੌਰ ‘ਤੇ ਬੰਦ ਵਾਤਾਵਰਨ ਵਿੱਚ ਯਕੀਨੀ ਬਣਾਉਣ ਦੀ ਲੋੜ ਹੈ। ਪ੍ਰਸ਼ਾਸਨ ਮੁਕਾਬਕ ਜਨਤਕ ਆਵਾਜਾਈ (ਬੱਸਾਂ, ਰੇਲਗੱਡੀਆਂ, ਹਵਾਈ ਜਹਾਜ਼ ਅਤੇ ਟੈਕਸੀ ਆਦਿ) ਵਿੱਚ ਪੂਰੀ ਯਾਤਰਾ ਦੌਰਾਨ, ਸਿਨੇਮਾ ਹਾਲਾਂ, ਸ਼ਾਪਿੰਗ ਮਾਲਾਂ ਅਤੇ ਡਿਪਾਰਟਮੈਂਟਲ ਸਟੋਰਾਂ ਆਦਿ ਦੇ ਅੰਦਰ ਠਹਿਰਣ ਦੌਰਾਨ ਅਤੇ ਕਲਾਸ ਰੂਮਾਂ, ਦਫਤਰ-ਕਮਰਿਆਂ, ਅੰਦਰੂਨੀ ਇਕੱਠਾਂ ਦੇ ਅੰਦਰ ਠਹਿਰਣ ਦੌਰਾਨ ਮਾਸਕ ਦੀ ਵਰਤੋਂ ਕੀਤੀ ਜਾਵੇ।