Punjab

ਕੁਲਬੀਰ ਜ਼ੀਰਾ ਨੂੰ ਲੱਗਾ ਝਟਕਾ, ਅਦਾਲਤ ਨੇ ਸੁਣਾਇਆ ਅਹਿਮ ਫੈਸਲਾ

ਜ਼ੀਰਾ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਵੱਡਾ ਝਟਕਾ ਲੱਗਾ ਹੈ। ਫਿਰੋਜਪੁਰ ਦੀ ਅਦਾਲਤ ਨੇ ਕੁਲਬੀਰ ਸਿੰਘ ਜ਼ੀਰਾ ਦੀ ਅਗਾਊਂ ਜ਼ਮਾਨਤ ਦੀ ਅਰਜੀ ਨੂੰ ਖ਼ਾਰਜ ਕਰ ਦਿੱਤਾ ਹੈ। ਦੱਸ ਦੇਈਏ ਕਿ ਕੁਲਬੀਰ ਜ਼ੀਰਾ ਖ਼ਿਲਾਫ਼ ਕਤਲ ਦਾ ਕੇਸ ਚੱਲ ਰਿਹਾ ਹੈ। ਥਾਣਾ ਜ਼ੀਰਾ ਪੁਲਿਸ ਨੇ ਇਹ ਮਾਮਲਾ ਦਰਜ ਕੀਤਾ ਹੈ ਅਤੇ ਇਹ ਮਾਮਲਾ ਜਮੀਨੀ ਵਿਵਾਦ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਵਿੱਚ ਪੂਰੀ ਕਾਂਗਰਸ ਪਾਰਟੀ ਗੰਭੀਰ ਹੈ। ਕੁਝ ਦਿਨ ਪਹਿਲਾਂ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਜੇਕਰ ਇਸ ਮਾਮਲੇ ਵਿੱਚ ਸਹੀ ਅਤੇ ਨਿਰਪੱਖ ਜਾਂਚ ਨਾ ਹੋਈ ਤਾਂ ਐਸਐਸਪੀ ਦਫਤਰ ਦਾ ਘਿਰਾਓ ਕੀਤਾ ਜਾਵੇਗਾ।

ਜੀਰਾ ਦੇ ਪਿੰਡ ਬੱਗੀ ਵਿੱਚ ਸਾਬਕਾ ਵਿਧਾਇਕ ਕੁਲਬੀਰ ਜੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਉਸੇ ਪਿੰਡ ਦੇ ਗੁਰਲਾਲ ਸਿੰਘ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਜਿਸ ਕਾਰਨ ਦੋ ਗੁੱਟਾਂ ਵਿੱਚ ਲੜਾਈ ਹੋ ਗਈ ਅਤੇ ਉਸ ਦੀ ਲੱਤ ਵਿੱਚ ਗੋਲੀ ਲੱਗ ਗਈ।ਉਕਤ ਘਟਨਾ ‘ਚ ਗੁਰਲਾਲ ਸਿੰਘ ਨਾਂ ਦਾ ਵਿਅਕਤੀ ਜ਼ਖਮੀ ਹੋ ਗਿਆ ਹੈ। ਗੁਰਲਾਲ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਡੀਐਮਸੀ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਕੁਲਬੀਰ ਸਿੰਘ ਜ਼ੀਰਾ ਸਮੇਤ 9 ਹੋਰ ਲੋਕਾਂ ਨੂੰ ਵੀ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ –  15 ਮਹੀਨੇ ਦੇ ਉੱਚ ਪੱਧਰ ‘ਤੇ ਪਹੁੰਚੀ ਥੋਕ ਮਹਿੰਗਾਈ ਦਰ! ਮਈ ‘ਚ ਵਧ ਕੇ 2.61 ਫੀਸਦੀ ਹੋਈ