The Khalas Tv Blog Punjab ਕੁਲਦੀਪ ਸਿੰਘ ਧਾਲੀਵਾਲ ਨੇ ਪਾਈ ਵੋਟ, ਫਿਰੋਜ਼ਪੁਰ ਦੇ ਪਿੰਡ ਗੱਟੀ ਰਹੀਮਕੇ ‘ਚ ਹੋਇਆ ਹੰਗਾਮਾ
Punjab

ਕੁਲਦੀਪ ਸਿੰਘ ਧਾਲੀਵਾਲ ਨੇ ਪਾਈ ਵੋਟ, ਫਿਰੋਜ਼ਪੁਰ ਦੇ ਪਿੰਡ ਗੱਟੀ ਰਹੀਮਕੇ ‘ਚ ਹੋਇਆ ਹੰਗਾਮਾ

ਪੰਜਾਬ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲ ਰਹੀ ਹੈ ਅਤੇ ਇਹ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਨਾਲ ਕਰਵਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਪੋਸਟ ਕਰ ਕੇ ਕਿਹਾ ਕਿ ਕਿਸੇ ਵੀ ਲਾਲਚ, ਡਰ ਜਾਂ ਰਿਸ਼ਤੇਦਾਰੀਆਂ ਤੋਂ ਉਪਰ ਉੱਠ ਕੇ ਵੋਟ ਪਾਓ ਤਾਂ ਜੋ ਪਿੰਡਾਂ ਦੀ ਤਰੱਕੀ ਲਈ ਸਹੀ ਰਾਹ ਪੱਧਰਾ ਹੋ ਸਕੇ।ਇਸ ਦੌਰਾਨ ਫਤਿਹਗੜ੍ਹ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਮਦਨਫਲ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ।

ਵੋਟਿੰਗ ਸ਼ੁਰੂ ਹੋਣ ਤੋਂ ਲਗਭਗ 10 ਘੰਟੇ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਬੈਲਟ ਪੇਪਰਾਂ ਦੀਆਂ ਤਸਵੀਰਾਂ ਪੋਸਟ ਕੀਤੀਆਂ, ਜਿਨ੍ਹਾਂ ਵਿੱਚ ਸੀਰੀਅਲ ਨੰਬਰ ਸਪੱਸ਼ਟ ਦਿਖਾਈ ਦੇ ਰਹੇ ਹਨ। ਵੋਟਿੰਗ ਸ਼ੁਰੂ ਹੋਏ ਸਿਰਫ਼ ਦੋ ਘੰਟੇ ਹੀ ਹੋਏ ਸਨ ਕਿ ਇਹ ਮਾਮਲਾ ਸਾਹਮਣੇ ਆਇਆ, ਜਿਸ ਨਾਲ ਸੂਬੇ ਵਿੱਚ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ ਹੈ। ਇਹ ਚੋਣ ਨਿਯਮਾਂ ਦੀ ਸੰਭਾਵਿਤ ਉਲੰਘਣਾ ਮੰਨੀ ਜਾ ਰਹੀ ਹੈ।ਵੱਖ-ਵੱਖ ਥਾਵਾਂ ਤੇ ਉਮੀਦਵਾਰਾਂ ਨੇ ਵੋਟ ਪਾਈ। ਜ਼ਿ

ਲ੍ਹਾ ਪ੍ਰੀਸ਼ਦ ਜ਼ੋਨ ਭਾਈ ਕੀ ਪਿਸ਼ੌਰ ਲਹਿਰਾਗਾਗਾ ਤੋਂ ਅਕਾਲੀ ਦਲ (ਪੁਨਰ ਸਰਜੀਤ) ਉਮੀਦਵਾਰ ਸੁਖਵਿੰਦਰ ਸਿੰਘ ਬਿੱਲੂ ਖੰਡੇਬਾਦ ਨੇ ਪਤਨੀ ਸੁਖਪਾਲ ਕੌਰ ਤੇ ਮਾਤਾ ਹਰਦੇਵ ਕੌਰ ਨਾਲ ਵੋਟ ਪਾਈ। ਭਾਜਪਾ ਉਮੀਦਵਾਰ ਸਾਬਕਾ ਸਰਪੰਚ ਪਰਮਜੀਤ ਸਿੰਘ ਪੰਮਾ ਨੇ ਪਿੰਡ ਦੁੱਲਟ ਵਾਲਾ ਬੂਥ ਤੇ ਵੋਟ ਪਾਈ। ਜ਼ੋਨ ਟਿੱਬਾ ਤੋਂ ਆਜ਼ਾਦ ਉਮੀਦਵਾਰ ਜਸਵਿੰਦਰ ਕੌਰ ਨੇ ਪਤੀ ਨਾਲ ਵੋਟ ਪਾਈ।

 

 

 

Exit mobile version