The Khalas Tv Blog Punjab ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰਾਜ ਮੰਤਰੀ ਬਿੱਟੂ ਨਾਲ ਕੀਤੀ ਮੁਲਾਕਾਤ
Punjab

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰਾਜ ਮੰਤਰੀ ਬਿੱਟੂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ (ਮੰਗਲਵਾਰ) ਦਿੱਲੀ ਵਿਖੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਖਾਸ ਕਰਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਮੁੱਦੇ ਉਠਾਏ।

ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ ਬੱਲਦਵਾਲ ਤੱਕ ਰੇਲਵੇ ਲਾਈਨ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਹਾਲੇ ਤੱਕ ਰੇਲਵੇ ਲਾਈਨ ਦਾ ਵਿਸਤਾਰ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਦੇ ਨਾਲ ਹੀ ਫੌਜ ਨੂੰ ਵੀ ਇਸ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਸਬਾ ਰਮਦਾਸ ਦੇ ਰੇਲਵੇ ਸਟੇਸ਼ਨ ਦਾ ਨਾਂ ਬਾਬਾ ਬੁੱਢਾ ਸਾਹਿਬ ਰੱਖਿਆ ਜਾਵੇ। ਡੇਰਾ ਬਾਬਾ ਨਾਨਕ ਰੇਲ ਗੱਡੀ ਵਿੱਚ ਏਸੀ ਕੋਚਾਂ ਦਾ ਪ੍ਰਬੰਧ ਕੀਤਾ ਜਾਵੇ। ਮੀਟਿੰਗ ਉਪਰੰਤ ਸ੍ਰੀ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਮੰਤਰੀ ਨੇ ਉਨ੍ਹਾਂ ਨੂੰ ਸਾਰੇ ਮਾਮਲੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰਾਜੈਕਟ ‘ਤੇ ਕੰਮ ਸ਼ੁਰੂ ਕਰਨ ਲਈ ਕਿਹਾ ਹੈ।

Exit mobile version