The Khalas Tv Blog Punjab ਕੁਲਤਾਰ ਸੰਧਵਾ ਬਣੇ ਵਿਧਾਨ ਸਭਾ ਦੇ ਨਵੇਂ ਸਪੀਕਰ
Punjab

ਕੁਲਤਾਰ ਸੰਧਵਾ ਬਣੇ ਵਿਧਾਨ ਸਭਾ ਦੇ ਨਵੇਂ ਸਪੀਕਰ

ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਦੇ ਨਾਲ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ 117 ਮੈਂਬਰੀ ਵਿਧਾਨ ਸਭਾ ਦਾ ਅਗਲਾ ਸਪੀਕਰ ਨਾਮਜ਼ਦ ਕੀਤਾ ਗਿਆ ਸੀ। ਸੰਧਵਾਂ ਨੇ ਟਵੀਟ ਕਰਦਿਆਂ ਹੋਇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਸੀ। ਪੰਜਾਬ ਅਸੈਂਬਲੀ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੀਕਰ ਵਜੋਂ ਕੁਲਤਾਰ ਸੰਧਵਾਂ ਦੇ ਨਾਂ ਦੀ ਤਜਵੀਜ਼ ਰੱਖੀ, ਜਿਸ ਦੀ ਤਾਈਦ ਹਰਪਾਲ ਚੀਮਾ ਨੇ ਕੀਤੀ। ਇਸ ਮਗਰੋਂ ਸੰਧਵਾਂ ਨੂੰ ਸਰਬਸੰਮਤੀ ਨਾਲ ਸਪੀਕਰ ਚੁਣਿਆ ਗਿਆ।

ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਸੰਬੋਧਨ ਕਰਦੇ ਹੋਏ ਇਹ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਦੇ ਇਜਲਾਂਸ ਦੀ ਕਾਰਵਾਈ ਦਾ ਲਾਈਵ ਟੈਲੀਕਾਸਟ ਹੋਇਆ ਕਰੇਗਾ।

Exit mobile version