Punjab

ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਨੇ ਐਨਐਸਏ ਨੂੰ ਦੱਸਿਆ ਗਲਤ! ਅਦਾਲਤ ਨੇ ਨੋਟਿਸ ਕੀਤਾ ਜਾਰੀ

ਬਿਊਰੋ ਰਿਪੋਰਟ – ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੇ ਸਾਥੀ ਕੁਲਵੰਤ ਸਿੰਘ ਰਾਊਕੇ (Kulwant Singh Rawoke) ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਪਟੀਸ਼ਨ ਪਾ ਕੇ ਆਪਣੇ ਉੱਤੇ ਦੂਸਰੀ ਵਾਰ ਲਗਾਏ ਐਨਐਸਏ ਨੂੰ ਲੈ ਕੇ ਚਣੌਤੀ ਦਿੱਤੀ ਹੈ। ਅਦਾਲਤ ਵੱਲੋਂ ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਦੇ ਨਾਲ-ਨਾਲ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸਾਰਿਆਂ ਨੂੰ ਆਪਣਾ ਜਵਾਬ ਆਗਲੀ ਸੁਣਵਾਈ ਦੌਰਾਨ ਪੇਸ਼ ਕਰਨ ਲਈ ਆਦੇਸ਼ ਦਿੱਤਾ ਹੈ। 

ਦੱਸ ਦੇਈਏ ਕਿ ਕੁਲਵੰਤ ਸਿੰਘ ਰਾਊਕੇ ਵੀ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਵੀ ਅਜਨਾਲਾ ਥਾਣਾ ‘ਤੇ ਹਮਲਾ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ –  ਸੱਤਾ ਸੱਤਾ ਦੇ ਨਸ਼ੇ ‘ਚ ਸਿੱਖ ਪੰਥ ਨਾਲ ਮੱਥਾ ਨਾ ਲਗਾਵੇ ਭਗਵੰਤ ਮਾਨ : ਪਰਮਜੀਤ ਸਿੰਘ ਸਰਨਾ