‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਕੱਲ੍ਹ ਵਾਪਰੀ ਘਟਨਾ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਪੰਜਾਬ ਸਰਕਾਰ ਤੋਂ ਇੱਕ ਮੰਗ ਕੀਤੀ ਹੈ। ਮਾਇਵਤੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੋਂ ਲਖੀਮਪੁਰ ਖੀਰੀ ਵਾਂਗ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮਾਇਆਵਤੀ ਨੇ ਛੱਤੀਸਗੜ੍ਹ ਦੀ ਘਟਨਾ ‘ਤੇ ਸਰਕਾਰ ਤੋਂ ਉਚਿਤ ਮੁਆਵਜ਼ਾ ਅਤੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਮਾਇਆਵਤੀ ਨੇ ਟਵੀਟ ਕੀਤਾ, ” ਦਿੱਲੀ ਸਿੰਘੂ ਬਾਰਡਰ ‘ਤੇ ਪੰਜਾਬ ਦੇ ਇੱਕ ਦਲਿਤ ਨੌਜਵਾਨ ਦਾ ਬੇਰਹਿਮੀ ਨਾਲ ਕ ਤਲ ਬਹੁਤ ਦੁਖਦਾਈ ਅਤੇ ਸ਼ਰਮਨਾਕ ਘਟਨਾ ਹੈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੂੰ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਲਖੀਮਪੁਰ ਖੀਰੀ ਦੀ ਤਰ੍ਹਾਂ ਪੰਜਾਬ ਦੇ ਦਲਿਤ ਮੁੱਖ ਮੰਤਰੀ ਨੂੰ ਵੀ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ, ਬਸਪਾ ਦੀ ਇਹ ਮੰਗ ਹੈ।”