‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ‘ਕੁੰਵਰ ਵਿਜੇ ਪ੍ਰਤਾਪ ਸਿੰਘ ਵਰਗੇ 36 ਪਾਰਟੀ ਜੁਆਇਨ ਕਰਦੇ ਹਨ ਅਤੇ 36 ਜਾਂਦੇ ਹਨ। ਅਜਿਹੇ ਲੋਕ ਜਿਨ੍ਹਾਂ ਨੇ ਆਪਣੀ ਆਈਪੀਐੱਸ ਦੇ ਤੌਰ ‘ਤੇ ਜ਼ਿੰਮੇਵਾਰੀ ਨਹੀਂ ਨਿਭਾਈ, ਜਿਨ੍ਹਾਂ ਨੇ ਪੰਜਾਬ ਨਾਲ, ਸਿੱਖ ਕੌਮ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੂੰ ਇੱਕ ਬੜੀ ਵੱਡੀ ਜਾਂਚ ਕਰਨ ਲਈ ਦਿੱਤੀ ਗਈ ਸੀ ਪਰ ਜਾਂਚ ਕਰਨ ਦੀ ਬਜਾਏ ਉਨ੍ਹਾਂ ਨੇ ਸਿਰਫ ਸਿਆਸਤ ਕੀਤੀ। ਜੋ ਬੰਦਾ ਆਈਪੀਐੱਸ ਦੇ ਤੌਰ ‘ਤੇ ਆਪਣੀਆਂ ਜ਼ਿੰਮੇਵਾਰੀਆਂ ਨਹੀਂ ਨਿਭਾ ਸਕਿਆ, ਉਸ ਤੋਂ ਤੁਸੀਂ ਸਿਆਸਤ ਵਿੱਚ ਕੀ ਉਮੀਦ ਰੱਖਦੇ ਹੋ। ਇਹ ਤਾਂ ਸਿੱਖਾਂ ਅਤੇ ਪੰਜਾਬ ਦੇ ਲੋਕਾਂ ਦਾ ਗੁਨਾਹਗਾਰ ਹੈ, ਇਸਨੂੰ ਤਾਂ ਕਟਹਿਰੇ ਵਿੱਚ ਖੜ੍ਹਾ ਕਰਨਾ ਚਾਹੀਦਾ ਹੈ’।