Punjab

ਕੁੰਵਰ ਵਿਜੇ ਪ੍ਰਤਾਪ ਨੇ ਰਾਘਵ ਚੱਢਾ ਅਤੇ ਅੰਮ੍ਰਿਤਸਰ ਪੁਲਿਸ ਤੇ ਲਗਾਏ ਗੰਭੀਰ ਇਲਜ਼ਾਮ

ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅੰਮ੍ਰਿਤਸਰ ਦੀ ਪੁਲਿਸ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ।  ਉਨ੍ਹਾਂ ਨੇ ਸੰਬੋਧਨ ਕਰਦਿਆਂ ਦੋਸ਼ ਲਗਾਏ ਕਿ ਰਾਘਵ ਚੱਢਾ ਦੇ ਖਾਸਮਖਾਸ ਐਸਪੀ ਅਤੇ ਡੀਐਸਪੀ ਨਸ਼ਾ ਵੇਚ ਰਹੇ ਹਨ। ਅੰਮ੍ਰਿਤਸਰ ਵਿੱਚ ਪੁਲਿਸ ਦੇ ਵੱਡੇ ਅਧਿਕਾਰੀ ਵੀ ਨਸ਼ਾ ਵੇਚ ਰਹੇ ਹਨ।

ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਕਈ ਵਾਰ ਬਦਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਇਨ੍ਹਾਂ ਦੀ ਅੰਮ੍ਰਿਤਸਰ ਵਿੱਚੋਂ ਬਦਲੀ ਨਹੀਂ ਹੋਈ। ਉਨ੍ਹਾਂ ਨੇ ਡੀਜੀਪੀ ਨੂੰ ਵੀ  ਕਈ ਵਾਰ ਇਸ ਸਬੰਧੀ ਦੱਸਿਆ ਹੈ ਪਰ ਉਨ੍ਹਾਂ ਨੇ ਇਨ੍ਹਾਂ ਉੱਚ ਅਧਿਕਾਰੀਆਂ ਦੀ ਬਦਲੀ ਨਹੀਂ ਕੀਤੀ ਕਿਉਂਕਿ ਉਹ ਰਾਘਵ ਚੱਢਾ ਦੇ ਚਹੇਤੇ ਹਨ। ਇਸ ਦੌਰਾਨ ਕੁੰਵਰ ਵਿਜੇ ਪ੍ਰਤਾਪ ਨੇ ਦੋਹਾਂ ਅਧਿਕਾਰੀਆਂ ਦੀ ਪੋਸਟਿੰਗ ਦਾ ਵੀ ਜਿਕਰ ਕੀਤਾ। ਉਨ੍ਹਾਂ ਨੇ ਕਿਹਾ ਡੀਐਸਪੀ ਅੰਮ੍ਰਿਤਸਰ ਨੌਰਥ ਤੋਂ ਹਨ ਅਤੇ ਐਸਪੀ ਸਿਵਲ ਲਾਈਨ ਇਲਾਕੇ ਵਿੱਚ ਡਿਊਟੀ ਕਰ ਰਹੇ ਹਨ।

ਇਹ ਵੀ ਪੜ੍ਹੋ – ਪਾਕਿਸਤਾਨ ਵਿੱਚ ਮੀਂਹ ਨੇ ਤਬਾਹੀ ਮਚਾਈ, 50 ਦੀ ਮੌਤ: