ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਮੁੜ ਤੋਂ ਸ਼ੁਰੂ ਹੋ ਗਿਆ ਹੈ। ਟੋਲ ਪਲਾਜ਼ਾ ਮੁਲਾਜ਼ਮਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਕੁਝ ਮੰਗਾਂ ਨੂੰ ਲੈ ਕੇ ਟੋਲ ਕੰਪਨੀ ਅਤੇ ਕਰਮਚਾਰੀਆਂ ਵਿਚਾਲੇ ਸਹਿਮਤੀ ਬਣ ਗਈ ਹੈ। ਦੱਸ ਦਈਏ ਕਿ ਅੱਜ ਸਵੇਰੇ ਟੋਲ ਮੁਲਾਜ਼ਮਾਂ ਨੇ ਟੋਲ ਨੂੰ ਅਣ ਮਿੱਥੇ ਲਈ ਫ੍ਰੀ ਰੱਖਣ ਦਾ ਆਲਾਨ ਕੀਤਾ ਸੀ। ਇਸ ਟੋਲ ਪਲਾਜ਼ਾ ਤੋਂ ਇੱਕ ਦਿਨ ਵਿੱਚ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ। ਇਸ ਟੋਲ ਪਲਾਜ਼ਾ ਦੀ ਰੋਜ਼ਾਨਾ ਦੀ ਕਮਾਈ 70 ਲੱਖ ਰੁਪਏ ਦੇ ਕਰੀਬ ਹੈ।
ਜਾਣੋ ਸਾਰਾ ਮਾਮਲਾ
ਟੋਲ ਪਲਾਜ਼ਾ ਬੰਦ ਰੰਖਣ ਦਾ ਫੈਸਲਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ ਸੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਸੀ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਉਹਨਾਂ ਇਹ ਫੈਸਲਾ ਲਿਆ ਹੈ। ਉਹਨਾਂ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਕਈ ਮਹੀਨਿਆਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹੈ, ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ।
ਹੈ। ਦਰਅਸਲ ਨਾ ਹੀ ਈਐਸ ਆਈ ਦੀ ਜੋ ਵੈਲਫੇਅਰ ਸਕੀਮ ਹੈ ਉਸ ਵਿੱਚ ਪਾਇਆ ਗਿਆ ਹੈ ਜਿਸ ਨੂੰ ਲੈ ਕੇ ਟੋਲ ਪਲਾਜ਼ਾ ( ਉੱਤੇ ਕੰਮ ਕਰਨ ਵਾਲੇ ਮੁਲਾਜ਼ਮ ਪਿਛਲੇ ਇੱਕ ਮਹੀਨੇ ਤੋਂ ਕੰਪਨੀ ਦੇ ਨਾਲ ਮੀਟਿੰਗਾਂ ਕਰ ਰਹੇ ਹਨ ਪਰ ਕੋਈ ਸਿੱਟਾ ਨਹੀਂ ਨਿਕਲਿਆ। ਕੰਪਨੀ ਦੇ ਮੁਲਾਜ਼ਮਾਂ ਵੱਲੋਂ ਅੱਜ ਟੋਲ ਪਲਾਜ਼ਾ ਉੱਤੇ ਕੰਮ ਕਰਨ ਵਾਲੇ ਮੁਲਾਜ਼ਮ ਪਿਛਲੇ ਇੱਕ ਮਹੀਨੇ ਤੋਂ ਕੰਪਨੀ ਦੇ ਨਾਲ ਮੀਟਿੰਗਾਂ ਕਰ ਰਹੇ ਹਨ ਪਰ ਕੋਈ ਸਿੱਟਾ ਨਹੀਂ ਨਿਕਲਿਆ।
ਕੰਪਨੀ ਦੇ ਮੁਲਾਜ਼ਮਾਂ ਵੱਲੋਂ ਅੱਜ ਦਾ ਸਮਾਂ ਦਿੱਤਾ ਗਿਆ ਸੀ ਟੋਲ ਨੂੰ ਬੰਦ ਕਰਨ ਨੂੰ ਲੈ ਕੇ ਪਰ ਅੱਜ ਵੀ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਦੀ ਮੀਟਿੰਗ ਕੰਪਨੀ ਦੇ ਨਾਲ ਚੱਲ ਰਹੀ ਹੈ ਅਤੇ ਜੇਕਰ 12 ਵਜੇ ਤੱਕ ਕੋਈ ਸਿੱਟਾ ਨਾ ਨਿਕਲਿਆ ਤਾਂ ਮੁਲਾਜ਼ਮਾਂ ਵੱਲੋਂ ਕੰਮਕਾਜ ਬੰਦ ਕਰ ਦਿੱਤਾ ਜਾਵੇਗਾ ਅਤੇ ਟੋਲ ਬਿਲਕੁਲ ਫਰੀ ਕਰ ਦਿੱਤਾ ਜਾਵੇਗਾ।