The Khalas Tv Blog India ਲਾਡੋਵਾਲ ਟੋਲ ਬੰਦ ਕਰਨ ਦਾ ਮਾਮਲਾ ਪਹੁੰਚਿਆ ਹਾਈਕੋਰਟ! ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
India Punjab

ਲਾਡੋਵਾਲ ਟੋਲ ਬੰਦ ਕਰਨ ਦਾ ਮਾਮਲਾ ਪਹੁੰਚਿਆ ਹਾਈਕੋਰਟ! ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਲੁਧਿਆਣਾ ਵਿੱਚ ਜਲੰਧਰ-ਪਾਣੀਪਤ ਹਾਈਵੇ ’ਤੇ ਲਾਡੋਵਾਲ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਇਸ ਸਬੰਧੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

NHAI ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਕਿਸਾਨਾਂ ਨੇ 4 ਟੋਲ ਬੰਦ ਕਰ ਦਿੱਤੇ ਹਨ। ਇਸ ਨਾਲ ਹਰ ਰੋਜ਼ 113 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। NHAI ਨੇ ਇਹ ਵੀ ਇਲਜ਼ਾਮ ਲਾਇਆ ਹੈ ਕਿ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਮੰਤਰੀ ਵੀ ਸ਼ਾਮਲ ਹੋ ਰਹੇ ਹਨ।

ਇਸ ਪਟੀਸ਼ਨ ’ਤੇ ਹਾਈਕੋਰਟ ਨੇ ਕਿਹਾ ਕਿ ਟਰੈਕਟਰ ਟਰਾਲੀ ਤਾਂ ਪਹਿਲਾਂ ਹੀ ਟੋਲ ਫਰੀ ਹੈ, ਫਿਰ ਕਿਸਾਨਾਂ ਨੇ ਟੋਲ ਪਲਾਜ਼ਾ ਬੰਦ ਕਿਉਂ ਕੀਤਾ ਹੈ। ਹਾਈਕੋਰਟ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਨੂੰ ਹੋਵੇਗੀ।

ਦੱਸ ਦੇਈਏ ਟੋਲ ਟੈਕਸ ਵਿੱਚ ਕਟੌਤੀ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਕਰੀਬ ਦੋ ਹਫ਼ਤਿਆਂ ਤੋਂ ਚੱਲੇ ਧਰਨੇ ਤੋਂ ਬਾਅਦ ਐਤਵਾਰ ਨੂੰ ਇੱਕ ਕਿਸਾਨ ਜਥੇਬੰਦੀ ਦੇ ਕਾਰਕੁਨਾਂ ਨੇ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ’ਤੇ ਸਥਿਤ ਸਾਰੇ ਕੈਬਿਨਾਂ ਦੇ ਦਰਵਾਜ਼ੇ ਬੰਦ ਕਰ ਦਿੱਤੇ ਤੇ ਤਰਪਾਲਾਂ ਪਾ ਦਿੱਤੀਆਂ ਹਨ।

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ 16 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਸ਼ੁਰੂ ਹੋਇਆ। ਇਸ ਤੋਂ ਇਲਾਵਾ ਹੋਰ ਕਿਸਾਨ ਜਥੇਬੰਦੀਆਂ ਅਤੇ ਕੁਝ ਟੈਕਸੀ ਯੂਨੀਅਨਾਂ ਨੇ ਵੀ ਇਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ – ਅੰਮ੍ਰਿਤਸਰ ਪੁਲਿਸ ਨੇ ਸੁਲਝਾਈ ਵੱਡੀ ਵਾਰਦਾਤ, ਚਲਾਇਆ ਇੰਟਰ ਸਟੇਟ ਅਪਰੇਸ਼ਨ
Exit mobile version