The Khalas Tv Blog India ਲਖੀਮਪੁਰ ਘਟਨਾ : ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਪਾਈ ਝਾੜ
India Punjab

ਲਖੀਮਪੁਰ ਘਟਨਾ : ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਪਾਈ ਝਾੜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਲਖੀਮਪੁਰ ਖੀਰੀ ਮਾਮਲੇ ਦੇ ਬਾਕੀ ਗਵਾਹਾਂ ਦੇ ਬਿਆਨ ਨਿਆਂਇਕ ਮੈਜਿਸਟਰੇਟ ਸਾਹਮਣੇ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ‘ਚ ਸੂਬਾ ਸਰਕਾਰ ਦੀ ਕਾਰਜਸ਼ੈਲੀ ‘ਤੇ ਟਿੱਪਣੀ ਕਰਦਿਆਂ ਅਦਾਲਤ ਨੇ ਕਿਹਾ ਕਿ ਉਹ ਇਹ ਮਹਿਸੂਸ ਕਰਦੀ ਹੈ ਕਿ ਸਰਕਾਰ ਇਸ ਮਾਮਲੇ ‘ਚ ਬਹੁਤ ਹੌਲੀ ਕੰਮ ਕਰ ਰਹੀ ਹੈ। ਸੂਬਾ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਜੁਡੀਸ਼ੀਅਲ ਮੈਜਿਸਟਰੇਟ ਨੇ 44 ਵਿੱਚੋਂ ਚਾਰ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ।

ਸਰਵਉੱਚ ਅਦਾਲਤ ਨੇ ਸੂਬਾ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਇੰਝ ਲੱਗਦਾ ਹੈ ਕਿ ਸਰਕਾਰ ਆਪਣਾ ਕੰਮ ਕਰਨ ਤੋਂ ਬਚ ਰਹੀ ਹੈ। ਇਸ ਦੌਰਾਨ 26 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਘਟਨਾ ਦੀ ਸੁਣਵਾਈ ਹੋਵੇਗੀ, ਕਿਉਂਕਿ ਸੂਬਾ ਸਰਕਾਰ ਨੇ ਹੋਰ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਸਮਾਂ ਮੰਗਿਆ ਹੈ। ਸੁਪਰੀਮ ਕੋਰਟ ਨੇ ਸਰਕਾਰ ਨੂੰ 26 ਅਕਤੂਬਰ ਤੋਂ ਪਹਿਲਾਂ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਸੁਣਵਾਈ ਦੌਰਾਨ ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਝਾੜ ਪਾਈ ਅਤੇ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਸਰਕਾਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਉਹ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ।

Exit mobile version