‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਅੱਜ ਦਾਇਰ ਕੀਤੀ ਦੂਜੀ ਚਾਰਜਸ਼ੀਟ ਵਿੱਚ ਸੱਤ ਕਿਸਾਨਾਂ ਨੂੰ ਮੁਲ ਜ਼ਮ ਬਣਾਇਆ ਹੈ। ਚਾਰਜਸ਼ੀਟ ਵਿੱਚ ਇਨ੍ਹਾਂ ਮੁਲ ਜ਼ਮਾਂ ਉੱਤੇ ਇੱਕ ਡਰਾਈਵਰ ਤੇ ਦੋ ਭਾਜਪਾ ਆਗੂਆਂ ਦੀ ਹੱ ਤਿਆ ਕਰਨ ਦੇ ਦੋਸ਼ ਵਿੱਚ ਨਾਮਜ਼ਦ ਕੀਤਾ ਗਿਆ ਹੈ। ਪਿਛਲੇ ਸਾਲ ਲਖੀਮਪੁਰ ਖੀਰੀ ਵਿੱਚ ਤਿੰਨ ਅਕਤੂਬਰ ਦੀ ਘਟ ਨਾ ਨੂੰ ਲੈ ਕੇ ਇਹ ਚਾਰਜਸ਼ੀਟ ਦਾਖਲ ਕੀਤੀ ਗਈ ਹੈ।
ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਕਥਿਤ ਤੌਰ ਉਤੇ ਆਪਣੀ ਐਸਯੂਵੀ ਨਾਲ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ ਦ ਰੜ ਦਿੱਤਾ ਸੀ, ਜਿਸ ਤੋਂ ਬਾਅਦ ਭੜ ਕੀ ਹਿੰ ਸਾ ਵਿੱਚ ਦੋ ਭਾਜਪਾ ਵਰਕਰਾਂ ਦੀ ਮੌ ਤ ਹੋ ਗਈ ਸੀ। ਪੁਲਿਸ ਵੱਲੋਂ ਡਰਾਈਵਰ ਤੇ ਭਾਜਪਾ ਵਰਕਰਾਂ ਦੇ ਕਤਲ ਮਾਮਲੇ ਵਿੱਚ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਦਾਖਿਲ ਕੀਤੀ ਗਈ ਪਹਿਲੀ ਚਾਰਜਸ਼ੀਟ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਨੂੰ ਦੋ ਸ਼ੀ ਬਣਾਇਆ ਗਿਆ ਹੈ। ਯੂਪੀ ਪੁਲਿਸ ਨੇ ਘਟਨਾ ਦੇ ਅਗਲੇ ਦਿਨ ਆਸ਼ੀਸ਼ ਮਿਸ਼ਰਾ ਅਤੇ 12 ਹੋਰ ਨੂੰ ਕ ਤਲ ਦੇ ਦੋਸ਼ ’ਚ ਨਾਮਜ਼ਦ ਕਰਦੇ ਹੋਏ ਐਫਆਈਆਰ ਦਰਜ ਕੀਤੀ ਸੀ।