‘ਦ ਖ਼ਾਲਸ ਟੀਵੀ ਬਿਊਰੋ:- ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਘਟਨਾ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਯੂਪੀ ਪੁਲਿਸ ਨੇ ਆਸ਼ੀਸ਼ ਮਿਸ਼ਰਾ ਤੋਂ 12 ਘੰਟੇ ਤੋਂ ਵੱਧ ਸਮਾਂ ਪੁੱਛਗਿੱਛ ਕੀਤੀ ਗਈ। ਜਾਣਕਾਰੀ ਅਨੁਸਾਰ ਪੁੱਛਗਿੱਛ ਕਰਨ ਤੋਂ ਬਾਅਦ ਬੀਤੇ ਰਾਤ ਨੂੰ 12.30 ਵਜੇ ਡਿਊਟੀ ਮਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ।
SIT ਨੇ ਤਿੰਨ ਦਿਨਾਂ ਪੁਲਿਸ ਰਿਮਾਂਡ ਦੀ ਮੰਗ ਕਰ ਰਹੀ ਸੀ, ਪ੍ਰੰਤੂ ਆਸ਼ੀਸ਼ ਮਿਸ਼ਰਾ ਦੇ ਵਕੀਲਾਂ ਨੇ ਇਸਦਾ ਵਿਰੋਧ ਕੀਤਾ। ਅਜਿਹੇ ਵਿੱਚ ਡਿਊਟੀ ਮਜਿਸਟ੍ਰੇਟ ਨੇ ਆਸ਼ੀਸ਼ ਮਿਸ਼ਰਾ ਨੂੰ ਜੇਲ੍ਹ ਭੇਜਣ ਦਾ ਹੁਕ ਦਿੱਤਾ। ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਪੁਲਿਸ ਵੱਲੋਂ ਕਿਹਾ ਗਿਆ ਕਿ ਆਸ਼ੀਸ਼ ਮਿਸ਼ਰਾ ਸਵਾਲਾਂ ਦਾ ਸਹੀ ਜਵਾਬ ਨਹੀਂ ਦੇ ਰਹੇ ਟਾਲਮਟੋਲ ਕਰ ਰਹੇ ਹਨ ਅਤੇ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਸੀ। ਮੰਤਰੀ ਦੇ ਬੇਟੇ ਨੂੰ ਇਹ ਪੁੱਛਿਆ ਗਿਆ ਕਿ ਉਹ ਘਟਨਾ ਦੇ ਦਿਨ ਦੁਪਹਿਰ 2 ਵਜੇ ਤੋਂ 4 ਵਜੇ ਵਿੱਚਕਾਰ ਕਿੱਥੇ ਸੀ? ਪਰ ਕੋਈ ਸਹੀ ਜਵਾਬ ਨਹੀਂ ਦੇ ਸਕੇ।