India Punjab

ਲੋਕ ਸਭਾ ‘ਚ ਉੱਠਿਆ ਲਖੀਮਪੁਰ ਖੀਰੀ ਹਿੰ ਸਾ ਮਾਮਲਾ

‘ਦ ਖ਼ਾਲਸ ਬਿਊਰੋ: ਕਾਂਗਰਸੀ ਲੀਡਰ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿੱਚ ਲਖੀਮਪੁਰ ਖੀਰੀ ਹਿੰ ਸਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਆਪਣੀ ਮੰਗ ਰੱਖਦਿਆਂ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਜੋ ਹੱਤਿਆ ਹੋਈ ਸੀ, ਉਸਨੂੰ ਲੈ ਕੇ ਸਾਨੂੰ ਬੋਲਣ ਦੀ ਇਜਾਜਤ ਮਿਲਣੀ ਚਾਹੀਦੀ ਹੈ। ਇਸ ਹਿੰ ਸਾ ਵਿੱਚ ਮੰਤਰੀ ਵੀ ਸ਼ਾਮਿਲ ਸੀ ਅਤੇ ਜਾਂਚ ਰਿਪੋਰਟ ਵਿੱਚ ਇਸਨੂੰ ਸਾਜਿਸ਼ ਦਾ ਹਿੱਸਾ ਦੱਸਿਆ ਗਿਆ ਹੈ। ਜਿਸ ਮੰਤਰੀ ਨੇ ਕਿਸਾਨਾਂ ਨੂੰ ਮਾਰਿਆ ਹੈ, ਉਸਨੂੰ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਸਜਾ ਹੋਣੀ ਚਾਹੀਦੀ ਹੈ।

ਲੋਕ ਸਭਾ ਵਿੱਚ ਇਸ ਮਾਮਲੇ ਨੂੰ ਲੈ ਕੇ ਕਾਫੀ ਹੰਗਾਮਾ ਸ਼ੁਰੂ ਹੋ ਗਿਆ ਅਤੇ ਸਦਨ ਨੂੰ 2 ਵਜੇ ਤੱਕ ਮੁਲਤਵੀ ਕੀਤਾ ਗਿਆ ਹੈ। ਰਾਜਸਭਾ ਦੀ ਕਾਰਵਾਈ 9 ਮਿੰਟ ਦੇ ਅੰਦਰ ਹੀ ਮੁਲਤਵੀ ਕਰਨੀ ਪਈ। ਕਾਂਗਰਸ ਨੇ ਆਪਣੇ ਰਾਜ ਸਭਾ ਮੈਂਬਰਾਂ ਨੂੰ ਸਦਨ ਵਿੱਚ ਹੀ ਮੌਜੂਦ ਰਹਿਣ ਲਈ ਕਿਹਾ ਹੈ ਅਤੇ ਇਸ ਲਈ ਵਿਪ ਵੀ ਜਾਰੀ ਕੀਤਾ।