The Khalas Tv Blog Punjab ਚੋਰਾਂ ਨੇ ਫਗਵਾੜਾ ‘ਚ ਕੀਤਾ ਵੱਡਾ ਕਾਂਡ, ATM ਨੂੰ ਬਣਾਇਆ ਨਿਸ਼ਾਨਾ
Punjab

ਚੋਰਾਂ ਨੇ ਫਗਵਾੜਾ ‘ਚ ਕੀਤਾ ਵੱਡਾ ਕਾਂਡ, ATM ਨੂੰ ਬਣਾਇਆ ਨਿਸ਼ਾਨਾ

ਫਗਵਾੜਾ ਸਬ-ਡਿਵੀਜ਼ਨ ਵਿੱਚ ਚੋਰਾਂ ਵੱਲੋਂ ਐਸਬੀਆਈ ਦੇ ਏਟੀਐਮ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਚੋਰ 25.27 ਲੱਖ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦੇਈਏ ਕਿ ਫਗਵਾੜਾ ਦੇ ਪਲਾਹੀ ਰੋਡ ‘ਤੇ ਸਥਿਤ ਐਸਬੀਆਈ ਦੇ ਏਟੀਐਮ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਚੋਰਾਂ ਨੇ ਏਟੀਐਮ ਨੂੰ ਗੈਸ ਕਟਰ ਨਾਲ ਕੱਟ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਚੋਰਾਂ ਨੇ ਏਟੀਐਮ ਵਿੱਚ ਰੱਖੇ 25.27 ਲੱਖ ਰੁਪਏ ਚੋਰੀ ਕਰ ਲਏ ਹਨ। ਸੂਚਨਾ ਮਿਲਦੇ ਹੀ ਐੱਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਪੁਲਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ –  ਇਨ੍ਹਾਂ ਮਾਮਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਡੀਜੀਪੀ ਨੂੰ ਕਾਰਵਾਈ ਕਰਨ ਲਈ ਕਿਹਾ

 

Exit mobile version