Khetibadi Punjab

ਝੋਨੇ ਦੀ ਸਟੋਰੇਜ ’ਤੇ ਬੋਲੇ ਲਾਲ ਚੰਦ ਕਟਾਰੂਚੱਕ, ‘13 ਲੱਖ ਮੀਟ੍ਰਿਕ ਟਨ ਦੀ ਸਟੋਰੇਜ ਦਾ ਹੋਵੇਗਾ ਪ੍ਰਬੰਧ’

ਝੋਨੇ ਦੀ ਸਟੋਰੇਜ ਦੀ ਸਮੱਸਿਆ ਦੇ ਮਾਮਲੇ ਨੂੰ ਲੈ ਕੇ ਮੰਤਰੀ ਲਾਲ ਚੰਦ ਕਟਾਰੂਚੱਕ ( Food, Civil Supplies and Consumer Affairs Minister of Punjab Lal Chand)  ਨੇ ਕਿਹਾ ਕਿ ਆਫਸੀਆਈ ਨੇ ਅਕਤੂਬਰ ਮਹੀਨੇ ਦੇ ਵਿੱਚ 15 ਲੱਖ ਮੀਟ੍ਰਿਕ ਟਨ ਅਨਾਜ ਚੁੱਕਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 13 ਲੱਖ ਮੀਟ੍ਰਿਕ ਟਨ ਦੀ ਸਟੋਰੇਜ ਦਾ ਪ੍ਰਬੰਧ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਮਹੀਨੇ ਹੀ ਝੇਨੇ ਦੀ ਸਟੋਰੇਜ ਦਾ ਪ੍ਰਬੰਧ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ 31 ਦਸੰਬਰ ਤੱਕ ਪੰਜਾਬ ਦੇ ਗੋਦਾਮਾਂ ਵਿੱਚੋਂ 40 ਲੱਖ ਮੀਟ੍ਰਿਕ ਟਨ ਅਨਾਜ ਪੰਡਾਬ ਚੋਂ ਬਾਹਰ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸਟੋਰੇਜ ਨੂੰ ਲੈ ਕੇ ਕੋਈ ਵੀ ਦਿੱਕਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਨਵੇਂ ਬਣਾਏ ਜਾ ਰਹੇ ਗੋਦਾਮਾਂ ਦੀ ਸਮਰੱਥਾ 9 ਲੱਖ ਮੀਟ੍ਰਿਕ ਟਨ ਦੇ ਕਰੀਬ ਹੈ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਨ੍ਹਾਂ ਵੱਲੋਂ ਰੱਖੀਆਂ ਜਾ ਰਹੀਆਂ ਮੰਗਾਂ ਨੂ ਸਹੀ ਮੰਨਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹਰ ਵੇਲੇ ਤੱਤਪਰ ਰਹਿੰਦੇ। ਧਰਨਾ ਦੇ ਰਹੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਰੇਲਾਂ ਅਤੇ ਸੜਕੀ ਆਵਾਜਾਈ ਰੁਕਣ ਨਾਲ ਅਨਾਜ ਨੂੰ ਲੈ ਕੇ ਜਾਣ ਵਿੱਚ ਸਮੱਸਿਆ ਹੇਵੇਗੀ।

ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆੜ੍ਹਤੀਆਂ ਨੇ ਬਾਸਮਤੀ ਖਰੀਦ ਵੀ ਸ਼ੁਰੂ ਕਰ ਦਿੱਤੀ ਹੈ।