ਬਿਉਰੋ ਰਿਪੋਰਟ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹਰਿਆਣਾ ਵਿੱਚ ਬੈਠ ਕੇ ਦਿੱਤੇ ਗਏ ਬਿਆਨ ਨੇ ਆਪ ਦੀ ਹਰਿਆਣਾ ਯੂਨਿਟ ਦੀ ਚਿੰਤਾ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਹਰਿਆਣਾ ਅਤੇ ਹਿਮਾਚਲ ਨੂੰ ਮੁੜ ਤੋਂ ਪੰਜਾਬ ਵਿੱਚ ਮਿਲਾ ਕੇ ਮਹਾਂ ਪੰਜਾਬ ਬਣਾਇਆ ਜਾਵੇ। ਇਸ ਨਾਲ ਦੋਵਾਂ ਸੂਬਿਆਂ ਵਿਚਾਲੇ ਚੱਲ ਰਿਹਾ ਵਿਵਾਦ ਖਤਮ ਹੋ ਜਾਵੇਗਾ।
ਜਿਸ ਸਮੇਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਬਿਆਨ ਦਿੱਤਾ ਆਮ ਆਦਮੀ ਪਾਰਟੀ ਦੇ ਸੀਨੀਅਰ ਅਸ਼ੋਕ ਤੰਵਰ ਚੁੱਪ ਬੈਠੇ ਰਹੇ । ਫਿਰ ਭੁੱਲਰ ਨੇ ਕਿਹਾ ਚੰਡੀਗੜ੍ਹ ਵੀ ਪੰਜਾਬ ਨੂੰ ਦੇ ਦੇਣਾ ਚਾਹੀਦਾ ਹੈ। ਉਨ੍ਹਾ ਕਿਹਾ 1966 ਵਿੱਚ ਤਤਕਾਲੀ ਕੇਂਦਰ ਸਰਕਾਰ ਨੇ ਪੰਜਾਬ ਨੂੰ ਤੋੜਿਆ ਸੀ ਦਰਅਸਲ ਉਹ ਮੂਲ ਰੂਪ ਵਿੱਚ ਪੰਜਾਬੀ ਹੀ ਹਨ । ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਬਿਆਨ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵੀ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਨੇ ਕਿਹਾ ਹੈ ਕਿ ਇਹ ਉਨ੍ਹਾਂ ਦੀ ਵੱਡੀ ਸੋਚ ਹੈ,ਇਸ ‘ਤੇ ਬੈਠ ਕੇ ਗੱਲ ਕਰਨੀ ਚਾਹੀਦੀ ਹੈ। ਪੰਜਾਾਬ-ਹਰਿਆਣਾ ਨਹੀਂ ਪੂਰੇ ਦੇਸ਼ ਨੂੰ ਇੱਕ ਹੋ ਜਾਣਾ ਚਾਹੀਦਾ ਹੈ ।
ਭਿਵਾਨੀ ਪਹੁੰਚੇ ਲਾਲਜੀਤ ਸਿੰਘ ਭੁੱਲਰ ਤੋਂ ਦਰਅਸਲ SYL ਨੂੰ ਲੈਕੇ ਰਾਇ ਮੰਗੀ ਗਈ ਸੀ ਤਾਂ ਉਨ੍ਹਾਂ ਨੇ ਸਿੱਧਾ ਜਵਾਬ ਦੇਣ ਦੀ ਥਾਂ ਕਿਹਾ ਹਰਿਆਣਾ ਅਤੇ ਹਿਮਾਚਲ ਨੂੰ ਪੰਜਾਬ ਵਿੱਚ ਸ਼ਾਮਲ ਕਰ ਲੈਣਾ ਚਾਹੀਦਾ ਹੈ। ਭੁੱਲਰ ਦੇ ਇਸ ਬਿਆਨ ਨਾਲ ਹਰਿਆਣਾ ਆਪ ਦੇ ਸੀਨੀਅਰ ਆਗੂ ਅਸ਼ੋਕ ਤੰਵਰ ਦੇ ਨਾਲ ਹੋਰ ਆਗੂ ਦੀ ਵੀ ਬੋਲਤੀ ਬੰਦ ਹੋ ਗਈ । ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਸੀ ਕਿਵੇਂ ਹਰਿਆਣਾ ਦਾ ਪੱਖ ਰੱਖਣ।
ਇਸ ਤੋਂ ਪਹਿਲਾਂ ਪਿਛਲੇ ਮਹੀਨੇ ਜਦੋਂ ਪੰਜਾਬ ਤੋਂ ਰਾਜਸਭਾ ਐੱਮਪੀ ਸੰਦੀਪ ਦੀਕਸ਼ਿਤ ਨੇ ਹਰਿਆਣਾ ਵਿੱਚ ਕਿਹਾ ਸੀ SYL ਦੇ ਵਿੱਚੋਂ ਹਰਿਆਣਾ ਨੂੰ ਪਾਣੀ ਮਿਲਣ ਚਾਹੀਦਾ ਹੈ ਤਾਂ ਪੰਜਾਬ ਦੀ ਵਿਰੋਧੀ ਧਿਰ ਨੇ ਮਾਨ ਸਰਕਾਰ ਨੂੰ ਘੇਰਿਆ ਸੀ। ਕਾਂਗਰਸ,ਬੀਜੇਪੀ ਅਤੇ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਸਟੈਂਡ ਸਪਸ਼ਟ ਕਰਨ ਨੂੰ ਕਿਹਾ ਗਿਆ ਸੀ। SYL ਅਜਿਹਾ ਮੁੱਦਾ ਹੈ,ਆਗੂਆਂ ਵੱਲੋਂ ਦਿੱਤੇ ਇੱਕ ਬਿਆਨ ਨਾਲ ਸੂਬੇ ਦੀ ਸਿਆਸਤ ਗਰਮਾ ਜਾਂਦੀ ਹੈ ।