Punjab

‘ਆਪ’ ਉਮੀਦਵਾਰ ਦਾ ਹੋਇਆ ਵਿਰੋਧ, ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ ਭਾਜਪਾ (BJP) ਉਮੀਦਵਾਰਾਂ ਦਾ ਵਿਰੋਧ ਹੋ ਰਿਹਾ ਸੀ ਪਰ ਹੁਣ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP)  ਦੇ ਲੀਡਰਾਂ ਦਾ ਵਿਰੋਧ ਹੋ ਰਿਹਾ ਹੈ। ਭਾਜਪਾ ਦਾ ਵਿਰੋਧ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੀ, ਪਰ ‘ਆਪ’ ਦੇ ਲੀਡਰਾਂ ਦਾ ਆਮ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਖਡੂਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ( Laljit Singh Bhullar) ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਲਾਲਜੀਤ ਸਿੰਘ ਭੁੱਲਰ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਸਨ। ਜਿੱਥੇ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਲਾਲਜੀਤ ਭੁੱਲਰ ਜਦੋਂ ਪਰਿਕਰਮਾਂ ਵਿੱਚ ਸਨ, ਉਸ ਸਮੇਂ ਇੱਕ ਸਰਧਾਲੂ ਨੇ ਉਨ੍ਹਾਂ ਨੂੰ ਘੇਰ ਲਿਆ।

ਸ਼ਰਧਾਲੂ ਲਾਲਜੀਤ ਸਿੰਘ ਭੁੱਲਰ ਨੂੰ ਦੇਖ ਕੇ ਬੋਲਣ ਲੱਗੇ। ਸ਼ਰਧਾਲੂ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੇ ਲੋਕ ਇੱਕ ਛੋਟਾ ਜਿਹਾ ਨਸ਼ਾ ਬੰਦ ਕਰਾ ਦੇਣ। ਹੁਣ ਇਨ੍ਹਾਂ ਤੋਂ ਕੋਈ ਉਮੀਦ ਨਹੀਂ ਹੈ। ਇਹ ਸਿਰਫ ਚਿੱਟੇ ਨੂੰ ਬੰਦ ਕਰਾ ਦੇਣ। ਮਾਵਾਂ ਦੇ ਬੱਚੇ ਨਾਲੀਆਂ ਵਿੱਚ ਡਿੱਗ ਰਹੇ ਹਨ। ਨੌਜਵਾਨਾਂ ਨੇ ਕਿਹਾ ਕਿ ਉਹ ਨਸ਼ਾ ਰੋਕਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਸਨ ਪਰ ਉਹ ਵੀ ਇਸ ਨੂੰ ਰੋਕ ਨਹੀਂ ਸਕੇ। ਇਹ ਦੇਖ ਕੇ ਲਾਲਜੀਤ ਸਿੰਘ ਭੁੱਲਰ ਪਹਿਲਾਂ ਤਾਂ ਰੁਕ ਗਏ ਪਰ ਫਿਰ ਉਥੋਂ ਚਲੇ ਗਏ।

ਇਹ ਵੀ ਪੜ੍ਹੋ – ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਕੀਤਾ ਹਮਲਾ, ਇਜ਼ਰਾਈਲ ਨੇ ਕੀਤੀ ਜਵਾਬੀ ਕਾਰਵਾਈ