The Khalas Tv Blog India ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਹੋਈ ਨਾਨ-ਵੈੱਜ ਪਾਰਟੀ ‘ਤੇ ਲਾਲਪੁਰਾ ਨੇ ਲਿਆ ਸਖ਼ਤ ਨੋਟਿਸ
India International Religion

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਹੋਈ ਨਾਨ-ਵੈੱਜ ਪਾਰਟੀ ‘ਤੇ ਲਾਲਪੁਰਾ ਨੇ ਲਿਆ ਸਖ਼ਤ ਨੋਟਿਸ

Lalpura took strict notice on the non-wage party held in Gurdwara Sri Kartarpur Sahib

ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿੱਚ ਬੀਤੀ ਰਾਤ ਇੱਕ ਪਾਰਟੀ ਹੋਈ, ਜਿਸ ਵਿੱਚ ਨਾਨ ਵੈਜ ਵੀ ਪਰੋਸਿਆ ਗਿਆ। ਇਸ ਪਾਰਟੀ ਵਿੱਚ ਪਾਕਿਸਤਾਨ ਦੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ (PMU) ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਮੁਹੰਮਦ ਅਬੂ ਬਕਰ ਆਫਤਾਬ ਕੁਰੈਸ਼ੀ ਵੀ ਸ਼ਾਮਲ ਹੋਏ। ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓਢੀ ਤੋਂ ਵੀਹ ਫੁੱਟ ਦੀ ਦੂਰੀ ‘ਤੇ ਆਯੋਜਿਤ ਕੀਤੀ ਗਈ ਸੀ ਜਿਸ ‘ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਖ਼ਤ ਨੋਟਿਸ ਲਿਆ ਹੈ।

ਲਾਲਪੁਰਾ ਨੇ ਵਿਦੇਸ਼ ਮੰਤਰਾਲੇ ਨੂੰ ਇਕ ਪੱਤਰ ਲਿਖ ਕੇ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਦੋਸ਼ੀ ਅਫ਼ਸਰਾਂ ਤੇ ਹੋਰਨਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤਾਕੀਦ ਕੀਤੀ ਹੈ। ਲਾਲਪੁਰਾ ਨੇ ਦੱਸਿਆ ਕਿ ਬੀਤੀ ਰਾਤ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਦੇ ਅੰਦਰ ਇਕ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿਚ ਮਾਸ-ਮੱਛੀ ਦੇ ਨਾਲ-ਨਾਲ ਸ਼ਰਾਬ ਵੀ ਪਰੋਸੀ ਗਈ।

ਇਹ ਵੀ ਪਤਾ ਲੱਗਾ ਹੈ ਕਿ ਇਸ ਪਾਰਟੀ ਵਿਚ ਕਥਿਤ ਤੌਰ ’ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਵੀ ਸ਼ਾਮਲ ਸਨ। ਹੋਰ ਤਾਂ ਹੋਰ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਅੰਬੈਸਡਰ ਰਹੇ ਰਮੇਸ਼ ਸਿੰਘ ਅਰੋੜਾ ਵੀ ਇਸ ਪਾਰਟੀ ਵਿਚ ਮੌਜੂਦ ਸਨ, ਜਿਸ ਕਰਕੇ ਸੰਗਤਾਂ ਦੇ ਮਨਾਂ ਵਿਚ ਰੋਸ ਬਹੁਤ ਜ਼ਿਆਦਾ ਹੈ।

ਲਾਲਪੁਰਾ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਵਿਚ ਪਹਿਲਾਂ ਵੀ ਬੇਅਦਬੀ ਦੀਆਂ ਵਾਰਦਾਤਾਂ ਹੁੰਦੀਆਂ ਰਹੀਆਂ ਹਨ ਪਰ ਹੁਣ ਤਾਂ ਹੱਦ ਹੀ ਹੋ ਗਈ ਕਿਉਂਕਿ ਇਸ ਬੇਅਦਬੀ ਵਿਚ ਪਾਕਿਸਤਾਨ ਦੇ ਅਫ਼ਸਰ ਵੀ ਸ਼ਾਮਲ ਸਨ। ਲਾਲਪੁਰਾਂ ਨੇ ਦੱਸਿਆ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਪਾਰਟੀ ਵਿਚ ਪਾਕਿਸਤਾਨ ਦੀ ਪ੍ਰਾਜੈਕਟ ਪ੍ਰਬੰਧਨ ਇਕਾਈ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਮੁਹੰਮਦ ਅਬੂ ਬਕਰ ਆਫ਼ਤਾਬ ਕੁਰੈਸ਼ੀ ਸਮੇਤ ਜ਼ਿਲ੍ਹਾ ਨਾਰੋਵਾਲ ਦੇ ਡੀਸੀ ਮੁਹੰਮਦ ਸ਼ਾਹਰੁੱਖ, ਪੁਲਿਸ ਅਧਿਕਾਰੀਆਂ ਸਮੇਤ ਕੁਲ 80 ਤੋਂ ਵੱਧ ਲੋਕ ਸ਼ਾਮਲ ਸਨ।

ਦੱਸ ਦੇਈਏ ਕਿ 18 ਨਵੰਬਰ ਦਿਨ ਐਤਵਾਰ ਨੂੰ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿੱਚ ਬੀਤੀ ਰਾਤ ਇੱਕ ਪਾਰਟੀ ਹੋਈ, ਜਿਸ ਵਿੱਚ ਨਾਨ ਵੈਜ ਵੀ ਪਰੋਸਿਆ ਗਿਆ। ਇਸ ਪਾਰਟੀ ਵਿੱਚ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਡੀਸੀ ਮੁਹੰਮਦ ਸ਼ਾਰੁਖ, ਪੁਲਿਸ ਅਧਿਕਾਰੀਆਂ ਸਮੇਤ ਵੱਖ-ਵੱਖ ਭਾਈਚਾਰਿਆਂ ਦੇ 80 ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਪਾਰਟੀ ਵਿੱਚ ਸ਼ਰਾਬ ਅਤੇ ਮੀਟ ਦਾ ਸੇਵਨ ਕੀਤਾ ਦੱਸਿਆ ਜਾਂਦਾ ਹੈ। ਅਧਿਕਾਰੀ ਵੀ ਸ਼ਰਾਬ ਦੇ ਨਸ਼ੇ ‘ਚ ਨੱਚਦੇ ਨਜ਼ਰ ਆਏ।

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਵੀ ਇਸ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਲੰਮਾ ਸਮਾਂ ਪਾਰਟੀ ਵਿੱਚ ਰਹੇ। ਇਸ ਪਾਰਟੀ ਵਿੱਚ ਕਰਤਾਰਪੁਰ ਲਾਂਘੇ ਦੇ ਰਾਜਦੂਤ ਰਹੇ ਰਮੇਸ਼ ਸਿੰਘ ਅਰੋੜਾ ਵੀ ਮੌਜੂਦ ਸਨ। ਇਸ ਦੌਰਾਨ ਮਹਿਮਾਨ ਅਤੇ ਮੇਜ਼ਬਾਨ ਸਈਅਦ ਅਬੂ ਬਕਰ ਕੁਰੈਸ਼ੀ ਪਹਿਲੀ ਕਤਾਰ ਵਿੱਚ ਡਾਂਸ ਦਾ ਆਨੰਦ ਲੈਂਦੇ ਨਜ਼ਰ ਆਏ

Exit mobile version