‘ਦ ਖ਼ਾਲਸ ਬਿਊਰੋ ( ਜੰਮੂ ) :- ਪਾਕਿਸਤਾਨ ਵਲੋਂ ਜੰਮੂ ਕਸ਼ਮੀਰ ਸਥਿਤ ਕ੍ਰਿਸ਼ਨਾ ਘਾਟੀ ਸੈਕਟਰ ‘ਚ 30 ਸਤੰਬਰ ਦੀ ਰਾਤ ਕੀਤੀ ਗਈ ਗੋਲੀਬਾਰੀ ਦੌਰਾਨ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਿਆ ਹੈ। ਫ਼ੌਜ ਦੀ ਜਾਣਕਾਰੀ ਮੁਤਾਬਿਕ ਪਾਕਿਸਤਾਨ ਵੱਲੋਂ ਜਾਰੀ ਗੋਲੀਬਾਰੀ ਵਿੱਚ ਮੁਕਾਬਲਾ ਕਰਦਿਆਂ ਕਰਨੈਲ ਸਿੰਘ ਨੇ ਦੇਸ਼ ਲਈ ਕੁਰਬਾਨੀ ਦੇ ਦਿੱਤੀ।
ਪਾਕਿਸਤਾਨ ਦੀ ਇਸ ਕਾਰਵਾਈ ਦਾ ਭਾਰਤ ਵੱਲੋਂ ਮੂੰਹਤੋੜ ਜਵਾਬ ਦਿੱਤਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ ਵਿੱਚ ਰਾਇਫਲਮੈਨ ਵਰਿੰਦਰ ਸਿੰਘ ਵੀ ਜ਼ਖਮੀ ਹੋਏ ਹਨ। ਜ਼ਖਮੀ ਜਵਾਨ ਨੂੰ ਰਾਜੌਰੀ ਦੇ ਆਰਮੀ ਹਸਪਤਾਲ ਵਿੱਚ ਸ਼ਿਫਟ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੱਲ੍ਹ ਲਗਾਤਾਰ ਸੱਤਵੇਂ ਦਿਨ ਕੰਟਰੋਲ ਰੇਖਾ ‘ਤੇ ਗੋਲੀਬਾਰੀ ਸ਼ੁਰੂ ਕੀਤੀ ਸੀ।