Punjab

ਪੰਜਾਬ ‘ਚ ਆਨਲਾਈਨ ਹੋਵੇਗਾ ਲੈਂਡ ਰਿਕਾਰਡ , ਕੰਮਕਾਜੀ ਭਾਸ਼ਾ ਪੰਜਾਬੀ ਹੋਵੇਗੀ: CM ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਨਾਲ ਮੀਟਿੰਗ ਕੀਤੀ। ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ।

ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ‘ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ.. ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ। ਮਾਨ ਨੇ ਕਿਹਾ ਕਿ ਅਸੀਂ ਸਾਰੇ ਰਿਕਾਰਡ ਨੂੰ ਆਨਲਾਈਨ ਕਰਨ ਜਾ ਰਹੇ ਹਾਂ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ ‘ਚ ਕਰਨ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ ‘ਚ ਕਿਸੇ ਤਰ੍ਹਾਂ ਦੀ ਖੱਜਲ-ਖ਼ੁਆਰੀ ਨਾ ਹੋਵੇ।

ਇੱਕ ਹੋਰ ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ਅੱਜ ਸਟੇਟ ਫਲੱਡ ਕੰਟਰੋਲ ਬੋਰਡ ਦੀ ਅਹਿਮ ਮੀਟਿੰਗ ਹੋਈ ਜਿਸ ‘ਚ ਆਉਣ ਵਾਲੇ ਮਾਨਸੂਨ ‘ਚ ਹੜ੍ਹ ਦੇ ਸੰਭਾਵੀ ਨੁਕਸਾਨ ਤੋਂ ਬਚਣ ਲਈ ਕੀਤੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ  ਸਾਡੀ ਸਰਕਾਰ ਵੱਲੋਂ ਤਿਆਰੀਆਂ ਪੂਰੀਆਂ ਨੇ…30 ਜੂਨ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਹੋ ਜਾਵੇਗਾ…ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।