‘ਦ ਖ਼ਾਲਸ ਬਿਊਰੋ:- ਪੰਜਾਬ ਅੰਦਰ ਜ਼ਮੀਨ ਦੇ ਇੰਤਕਾਲ਼ ਦੀ ਫੀਸ 300 ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਗਈ ਹੈ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਦੌਰਾਨ ਲਿਆ ਗਿਆ ਹੈ। ਦੱਸ ਦੱਈਏ ਕਿ 8 ਸਾਲਾਂ ਬਾਅਦ ਇੰਤਕਾਲ ਦੀ ਫੀਸ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਦਾਅਵਾ ਕੀਤਾ ਕਿ ਇਸ ਨਾਲ ਸਿੱਧਾ 10 ਕਰੋੜ ਰੁਪਏ ਦਾ ਫਾਇਦਾ ਹੋਵੇਗਾ।

ਇਸ ਦੇ ਨਾਲ ਹੀ ਦੋ ਇੰਡਸਟਰੀਅਲ ਪਾਰਕ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।