The Khalas Tv Blog India ਦਿੱਲੀ ਨੂੰ ਕਿਸਾਨਾਂ ਦਾ ਵੱਡਾ ਕੂਚ, ਕਿਸਾਨ ਮੋਰਚਿਆਂ ‘ਚ ਵਧਣ ਲੱਗੀ ਗਿਣਤੀ
India Punjab

ਦਿੱਲੀ ਨੂੰ ਕਿਸਾਨਾਂ ਦਾ ਵੱਡਾ ਕੂਚ, ਕਿਸਾਨ ਮੋਰਚਿਆਂ ‘ਚ ਵਧਣ ਲੱਗੀ ਗਿਣਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਕਈ ਦਿਨਾਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਅੱਜ ਵੱਡੀ ਗਿਣਤੀ ਵਿੱਚ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦੇ ਸੈਂਕੜੇ ਜਥੇ ਦਿੱਲੀ ਦੇ ਕਿਸਾਨ-ਮੋਰਚਿਆਂ ਲਈ ਰਵਾਨਾ ਹੋਏ ਹਨ। ਇਨ੍ਹਾਂ ਜਥਿਆਂ ਵਿੱਚ ਕਿਸਾਨ ਬੀਬੀਆਂ, ਨੌਜਵਾਨ ਅਤੇ ਬਜ਼ੁਰਗ ਵੀ ਸ਼ਾਮਿਲ ਹੋਏ ਹਨ। 12 ਮਈ ਨੂੰ ਵੀ ਕਿਸਾਨਾਂ ਦੇ ਜਥੇ ਦਿੱਲੀ ਨੂੰ ਕੂਚ ਕਰਨਗੇ।

ਕਿਸਾਨ ਲੀਡਰਾਂ ਨੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ ਦੀ ਅਪੀਲ ਕੀਤੀ ਹੈ। ਔਰਤਾਂ ਵੱਲੋਂ ਕਿਸਾਨ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਸੂਬੇ ਭਰ ਵਿੱਚ ਜਾਗੋ ਕੱਢੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਥਾਂਵਾਂ ‘ਤੇ ਧਰਨਿਆਂ ਦੀ ਅਗਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਤਿੰਨੇ ਖੇਤੀ ਕਾਨੂੰਨ ਰੱਦ ਕਰੇ।

Exit mobile version