Punjab

ਦੇਰ ਰਾਤ ਚੰਡੀਗੜ੍ਹ – ਪੰਜਾਬ ਦੇ ਕਈ ਹਿੱਸਿਆਂ ‘ਚ ਪਿਆ ਹਲਕਾ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਮੁਹਾਲੀ , ਚੰਡੀਗੜ੍ਹ : ਪੰਜਾਬ ਵਿੱਚ ਬੀਤੇ ਰਾਤ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ-ਚੰਡੀਗੜ੍ਹ ‘ਚ ਅੱਜ (ਸ਼ੁੱਕਰਵਾਰ) ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਵੀਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ‘ਚ ਮੀਂਹ ਦੀ ਸੰਭਾਵਨਾ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ ‘ਚ Xਨੀਂਹ ਨਹੀਂ ਪਿਆ। ਰੂਪਨਗਰ ਵਿੱਚ 8.5 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 3.5 ਮਿਲੀਮੀਟਰ, ਲੁਧਿਆਣਾ ਦੇ ਸਮਰਾਲਾ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਬੱਦਲਵਾਈ ਹੋਣ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਦੇ ਜਲੰਧਰ ਦੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਮੌਸਮ ਕੇਂਦਰ ਮੁਤਾਬਕ ਜੇਕਰ ਅੱਜ ਮੀਂਹ ਨਹੀਂ ਪੈਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ।

ਚੰਡੀਗੜ੍ਹ ਵਿੱਚ ਵੀਰਵਾਰ ਸ਼ਾਮ ਨੂੰ ਤਾਪਮਾਨ 31.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੋਹਾਲੀ ਵਿੱਚ ਵੀਰਵਾਰ ਨੂੰ ਤਾਪਮਾਨ 30.8 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।