The Khalas Tv Blog Punjab ‘ਆਪ’ ਦੀ ਡੋਰ ਟੂ ਡੋਰ ਮੁਹਿੰਮ ਸ਼ੁਰੂ
Punjab

‘ਆਪ’ ਦੀ ਡੋਰ ਟੂ ਡੋਰ ਮੁਹਿੰਮ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਖਰੜ ਹਲਕੇ ਵਿੱਚ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕੇਜਰੀਵਾਲ ਦੇ ਨਾਲ ਭਗਵੰਤ ਮਾਨ, ਗਾਇਕਾ ਅਨਮੋਲ ਗਗਨ ਮਾਨ ਵੀ ਮੌਜੂਦ ਸਨ।

ਕੇਜਰੀਵਾਲ ਵੱਲੋਂ ਲੋਕਾਂ ਦੇ ਘਰ-ਘਰ ਜਾ ਕੇ ਪੈਂਫਲੇਟ ਵੰਡੇ ਗਏ ਜਿਸ ਵਿੱਚ ਆਪ ਵੱਲੋਂ ਸਰਕਾਰ ਬਣਨ ‘ਤੇ ਕੀਤੇ ਜਾਣ ਵਾਲੇ ਕੰਮਾਂ ਦਾ ਵੇਰਵਾ ਦਿੱਤਾ ਗਿਆ ਹੈ। ਕੇਜਰੀਵਾਲ ਨੇ ਲੋਕਾਂ ਨੂੰ ਆਪ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ।

ਲੋਕਾਂ ਨੂੰ ਨੌਕਰੀ ਦੇਣ ਦੇ ਵਾਅਦੇ ਵੀ ਕੀਤੇ ਗਏ। ਕੇਜਰੀਵਾਲ ਵੱਲੋਂ ਇੱਕ ਘਰ ਵਿੱਚ ਚਾਹ ਵੀ ਪੀਤੀ ਗਈ। ਉਨ੍ਹਾਂ ਵੱਲੋਂ ਬੱਚਿਆਂ ਦੇ ਨਾਲ ਵੀ ਗੱਲ ਕੀਤੀ ਗਈ।

Exit mobile version