‘ਦ ਖਾਲਸ ਬਿਊਰੋ:ਨਸ਼ਿਆਂ ਦੀ ਸਮੱਸਿਆ ਅੱਜ ਦੇ ਸਮਾਜ ਲਈ ਇੱਕ ਬਹੁਤ ਵੱਡੀ ਸਮਸਿਆ ਬਣ ਚੁੱਕੀ ਹੈ।ਪੰਜਾਬ ‘ਚ ਚਿੱਟੇ ਵਰਗੇ ਨਸ਼ਿਆਂ ਨੇ ਕਈ ਘਰ ਉਜਾੜੇ ਹਨ। ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਜਿੱਥੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਪ੍ਰਸਾਰ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਕਈ ਪਿੰਡ ਅਜਿਹੇ ਵੀ ਹਨ ,ਜਿਹਨਾਂ ਨੇ ਖੁੱਦ ਆਪਣੇ ਪੱਧਰ ‘ਤੇ ਲਾਮਬੰਦ ਹੋ ਕੇ ਨਸ਼ਿਆਂ ਖਿਲਾਫ਼ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਅਜਿਹੀ ਉਦਾਹਰਣ ਦੇਖਣ ਨੂੰ ਮਿਲੀ ਹੈ ਮਾਲਵਾ ਖਿਤੇ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ‘ਚ। ਇਥੇ ਪਿੰਡ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਫੈਸਲਾ ਕੀਤਾ ਕਿ ਪਿੰਡ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਹਰ ਵਿਅਕਤੀ ਖਿਲਾਫ ਇੱਕਜੁੱਟ ਹੋ ਕੇ ਲੜਨਗੇ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਦੇ ਨੌਜਵਾਨ ਦੇ ਨਸ਼ਿਆਂ ਦੀ ਦਲਦਲ ‘ਚੋਂ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਪਿੰਡ ਵਾਸੀਆਂ ਨੇ ਸਾਰੇ ਪੰਜਾਬ ਨੂੰ ਅਪੀਲ ਕੀਤੀ ਕਿ ਹਰ ਪਿੰਡ ਦੇ ਲੋਕ ਇਕੱਠੇ ਹੋ ਕੇ ਨਸ਼ਿਆਂ ਦੇ ਖਿਲਾਫ ਇੱਕਜੁੱਟ ਹੋ ਕੇ ਕੋਸ਼ਿਸ਼ ਕਰਨ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਖੇਡਾਂ ਨਾਲ ਜੋੜਿਆ ਜਾ ਸਕੇ।