ਲੁਧਿਆਣਾ : ਪੰਜਾਬ ਦੀ ਮਾਨ ਸਰਕਾਰ ਦੁਆਰਾ ‘ਸਰਕਾਰ ਤੁਹਾਡੇ ਦੁਆਰ’ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੇਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 43 ਸੇਵਾਵਾਂ ਦੀ ਡੋਰ ਸਟੈੱਪ ਡਿਲੀਵਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸੇ ਦੌਰਾਨ ਆਪਣੇ ਸੰਬੋਧਨ ਵਿੱਚ ਮਾਨ ਨੇ ਇਸ ਦਿਨ ਨੂੰ ਇਤਿਹਾਸਕ ਦਿਨ ਕਿਹਾ।
ਮਾਨ ਨੇ ਕਿਹਾ ਕਿ ਅੱਜ ਦਾ ਦਿਨ ਕਿਤਾਬਾਂ ਵਿੱਚ ਲਿਖਿਆ ਜਾਵੇਗਾ ਅਤੇ ਸਵਾਲ ਹੋਵੇਗਾ ਕਿ ਦਫ਼ਤਰਾਂ ਵਿੱਚ ਖੱਜਲ਼ ਕੁਆਰੀ ਕਦੋਂ ਖਤਮ ਹੋਈ।
ਮਾਨ ਨੇ ਕਿਹਾ ਕਿ ਅੱਜ ਤੋਂ ਸੂਬੇ ਦੇ ਲੋਕਾਂ ਨੂੰ ਸਿਰਫ਼ ਇੱਕ ਫ਼ੋਨ ਕਾਲ ਨਾਲ ਹੀ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰ ਦੇ ਦਰਵਾਜ਼ੇ ‘ਤੇ ਮਿਲਣਗੀਆਂ। ਇਨ੍ਹਾਂ ਵਿੱਚ ਜਨਮ ਅਤੇ ਮੌਤ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ ਅਤੇ ਪੈਨਸ਼ਨ ਸਰਟੀਫਿਕੇਟ, ਬਿਜਲੀ ਬਿੱਲਾਂ ਦਾ ਭੁਗਤਾਨ ਅਤੇ ਹੋਰ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਤੋਂ ਹੀ ਲੋਕਾਂ ਦੀ ਖੱਜਲ ਖੁਆਰੀ ਖਤਮ ਹੋ ਜਾਵੇਗੀ। ਮਾਨ ਨੇ ਕਿਹਾ ਕਿ ਹੁਣ ਲੋਕਾਂ ਨੂੰ ਸੇਵਾ ਕੇਂਦਰਾਂ ਦੀ ਚੱਕਰ ਨਹੀਂ ਲਾਉਣੇ ਪੈਣਗੇ।
ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ ਘਰ ਬੈਠੇ ਮਿਲਣਗੀਆਂ 43 ਸੇਵਾਵਾਂ| ਕੌਮੀ ਕਨਵੀਨਰ @ArvindKejriwal ਜੀ ਤੇ CM @BhagwantMann ਜੀ ਲੁਧਿਆਣਾ ਤੋਂ Live https://t.co/0O55GGorJB
— AAP Punjab (@AAPPunjab) December 10, 2023
ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਕੁੱਝ ਵੀ Impossible ਨਹੀਂ ਪੂਰੀ ਦੁਨੀਆ ‘ਚ ਜਿੱਥੇ ਵੀ ਗਏ ਨੇ ਕਾਮਯਾਬ ਹੋਏ ਨੇ ਪੰਜਾਬ ‘ਚ ਵੀ ਕਾਮਯਾਬੀਆਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ। 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਨੇ 2.98 ਲੱਖ ਨੌਜਵਾਨਾਂ ਨੂੰ ਪੰਜਾਬ ‘ਚ ਹੀ ਉਨ੍ਹਾਂ ਦੀਆਂ ਡਿਗਰੀਆਂ ਮੁਤਾਬਕ ਨੌਕਰੀ ਮਿਲੂਗੀ। ਹੁਣ ਅਸੀਂ ਬੇਗਾਨੇ ਦਰਾਂ ਵੱਲ ਨਹੀਂ ਦੇਖਾਂਗੇ ਆਪਣੇ ਹੀ ਇਸ ਘਰ ਨੂੰ ਠੀਕ ਕਰਾਂਗੇ।
ਅੱਜ ਦਾ ਦਿਨ ਕੋਈ ਆਮ ਦਿਨ ਨਹੀਂ ਹੈ ਇਤਿਹਾਸ ‘ਚ ਲਿਖਿਆ ਜਾਣ ਵਾਲਾ ਦਿਨ ਹੈ
ਆਉਣ ਵਾਲੇ ਸਮੇਂ ‘ਚ ਬੱਚਿਆਂ ਨੂੰ ਪੇਪਰਾਂ ‘ਚ ਸਵਾਲ ਆਇਆ ਕਰੂਗਾ ਕਿ ਪੰਜਾਬ ‘ਚ ਸਰਕਾਰੀ ਦਫ਼ਤਰਾਂ ‘ਚੋਂ ਲੋਕਾਂ ਦੀ ਖੱਜਲ-ਖ਼ੁਆਰੀ ਕਦੋਂ ਖ਼ਤਮ ਹੋਈ ਸੀ ਤਾਂ ਉਸਦਾ ਸਹੀ ਉੱਤਰ ਹੋਇਆ ਕਰੇਗਾ 10 ਦਸੰਬਰ,2023 ਨੂੰ ਲੁਧਿਆਣਾ ‘ਚ
ਮੈਂ ਹਮੇਸ਼ਾ ਆਪਣੇ ਭਾਸ਼ਣਾਂ ‘ਚ ਬੋਲਦਾ ਸੀ… pic.twitter.com/m7NRHHhCHq
— AAP Punjab (@AAPPunjab) December 10, 2023
ਮੁੱਖ ਮੰਤਰੀ ਨੇ ਕਿਹਾ ਕਿ 1076 ਨੰਬਰ ਹੈਲਪਲਾਈਨ ਉਤੇ ਕਾਲ ਕਰ ਕੇ ਆਪਣੀ ਸਹੂਲਤ ਮੁਤਾਬਕ ਸਮਾਂ ਦੇ ਕੇ ਇਹ ਸੇਵਾਵਾਂ ਲਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਸਬੰਧਤ ਸੇਵਾ ਲੈਣ ਲਈ ਲੋੜੀਂਦੇ ਦਸਤਾਵੇਜ਼, ਫੀਸ ਅਤੇ ਹੋਰ ਸ਼ਰਤਾਂ ਬਾਰੇ ਦੱਸ ਦਿੱਤਾ ਜਾਵੇਗਾ, ਜਿਸ ਲਈ ਬਿਨੈਕਾਰ ਨੂੰ ਐਸ.ਐਮ.ਐਸ. ਪ੍ਰਾਪਤ ਹੋਵੇਗਾ, ਜਿਸ ਰਾਹੀਂ ਲੋੜੀਂਦੇ ਦਸਤਾਵੇਜ਼ਾਂ ਤੇ ਮਿਤੀ ਤੇ ਸਮੇਂ ਬਾਰੇ ਪਤਾ ਚੱਲੇਗਾ।
ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਤੁਹਾਡੇ ਦੁਆਰ’ ਇੱਕ ਕ੍ਰਾਂਤੀ ਵਾਲਾ ਕਦਮ ਹੈ। ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਨੂੰ ਦੂਜੀ ਆਜ਼ਾਦੀ ਮਿਲੀ ਹੈ। ਉਨਾਂ ਨੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਹੁਣ ਤੁਹਾਨੂੰ ਸਰਕਾਰ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ, ਹੁਣ ਤੁਹਾਡੇ ਸਾਰੇ ਸਰਕਾਰ ਕੰਮ ਘਰ ਬੈਠੇ ਹੀ ਹੋ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ਹੁਣ ਲੋਕਾਂ ਦੀ ਦਿੱਤੇ ਸਮੇਂ ਅਨੁਸਾਰ ਹੀ ਸਰਕਾਰ ਅਫ਼ਸਰ ਘਰ ਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਇਬਹ ਸਕੀਮ ਪਿਛਲੇ ਪੰਜ ਸਾਲਾਂ ਤੋਂ ਚੱਲ ਰਹੀ ਹੈ ਅਤੇ ਲੱਖਾਂ ਲੋਕਾਂ ਨੇ ਫੋਨ ‘ਤੇ ਆਪਣੇ ਕੰਮ ਕਰਵਾਏ ਹਨ।
ਕੇਜਰੀਵਾਲ ਨੇ ਕਿਹਾ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ 4000 ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਜੋ ਤੁਹਾਡੇ ਘਰ ਆਉਣਗੇ। ਹੁਣ ਤੱਕ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਗਿਣਤੀ 40,000 ਦੇ ਕਰੀਬ ਪਹੁੰਚ ਚੁੱਕੀ ਹੈ ਅਤੇ ਹੁਣ ਇਸ ਸਕੀਮ ਦੇ ਸ਼ੁਰੂ ਹੋਣ ਤੋਂ ਬਾਅਦ 4,000 ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।