India Punjab

ਸੋਸ਼ਲ ਮੀਡੀਆ ‘ਤੇ “ਮੋਦੀ ਗੋ ਬੈਕ” ਮੁਹਿੰਮ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ “ਮੋਦੀ ਗੋ ਬੈਕ” ਮੁਹਿੰਮ ਸ਼ੁਰੂ ਹੋ ਗਈ ਹੈ। ਟਵਿਟਰ ਹੈਂਡਲਜ਼ ਰਾਹੀਂ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਟਰੈਕਟਰ ਚਲਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਚੱਲ ਰਹੇ ਹਨ, ਜਿਨ੍ਹਾਂ ‘ਚ ਨਰਿੰਦਰ ਮੋਦੀ ਨੂੰ ਵਾਪਸ ਜਾਣ ਲਈ ਕਿਹਾ ਜਾ ਰਿਹਾ ਹੈ। ਲੋਕਾਂ ਵੱਲੋਂ ਖੇਤੀ ਕਾਨੂੰਨਾਂ ਦਾ ਹਵਾਲਾ ਦੇ ਕੇ ਰੋਸ ਪ੍ਰਗਟਾਇਆ ਜਾ ਰਿਹਾ ਹੈ।

ਲੋਕਾਂ ਦਾ ਕਹਿਣਾ ਹੈ ਕਿ ਖੇਤੀਬਾੜੀ ਐਕਟ ਲਾਗੂ ਹੋਣ ਤੋਂ ਬਾਅਦ ਸੰਘਰਸ਼ ਦੌਰਾਨ 700 ਕਿਸਾਨ ਸ਼ਹੀ ਦ ਹੋ ਚੁੱਕੇ ਹਨ ਅਤੇ ਉਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕਾਨੂੰਨ ਵਾਪਸ ਲੈ ਲਏ ਹਨ। ਜਦਕਿ ਕਿਸਾਨਾਂ ਦੀਆਂ ਮੰਗਾਂ ਅਜੇ ਤੱਕ ਨਹੀਂ ਮੰਨੀਆਂ ਗਈਆਂ ਹਨ। ਮੋਨਿਕਾ ਗਿੱਲ ਨਾਮ ਦੀ ਇੱਕ ਮੁਟਿਆਰ ਵੱਲੋਂ ਅੰਗਰੇਜ਼ੀ ਵਿੱਚ ਗੱਲ ਕਰਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਉਹ ਕਹਿ ਰਹੀ ਹੈ ਕਿ ਨਰਿੰਦਰ ਮੋਦੀ ਕਦੇ ਵੀ ਪੰਜਾਬ ਦੇ ਹੱਕ ਵਿੱਚ ਨਹੀਂ ਬੋਲਿਆ। ਕਿਸਾਨਾਂ ਦੇ ਖਿਲਾਫ ਹਮੇਸ਼ਾ ਕੰਮ ਕਰਦੇ ਰਹੇ ਹਨ। ਉਹ ਸੰਘਰਸ਼ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੀ ਗੱਲ ਕਿਉਂ ਨਹੀਂ ਕਰਦਾ। ਇਸ ਲਈ ਜਦੋਂ ਉਹ ਪੰਜਾਬ ਆਵੇ ਤਾਂ ਵਿਰੋਧ ਹੋਣਾ ਚਾਹੀਦਾ ਹੈ।

https://twitter.com/Tractor2twitr/status/1478257696990117888?s=20

ਮਨਦੀਪ ਸਿੰਘ ਨਾਂ ਦੇ ਨੌਜਵਾਨ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਖੇਧੀ ਕੀਤੀ ਹੈ। ਅਜਿਹੇ ਲੋਕਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਹੀ ਕਾਰਨ ਹੈ ਕਿ ਉਹ ਪ੍ਰਧਾਨ ਮੰਤਰੀ ਦੇ ਪੰਜਾਬ ਆਉਣ ਦਾ ਵਿਰੋਧ ਕਰ ਰਹੇ ਹਨ। ਦਿੱਲੀ ਵਿੱਚ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦਾ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਜ਼ਿਕਰ ਤੱਕ ਨਹੀਂ ਕੀਤਾ ਗਿਆ, ਇੰਨਾ ਹੀ ਨਹੀਂ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਕਿਉਂ ਨਹੀਂ ਮੰਨੀਆਂ ਜਾ ਰਹੀਆਂ, ਜਿਸ ਕਾਰਨ ਅਸੀਂ ਪ੍ਰਧਾਨ ਮੰਤਰੀ ਦਾ ਵਿਰੋਧ ਕਰ ਰਹੇ ਹਾਂ। ਜਦੋਂ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਗਏ ਤਾਂ ਪੰਜਾਬ ਦੇ ਕਿਸਾਨਾਂ ਨੇ ਉੱਥੇ ਹੀ ਵਿਰੋਧ ਸ਼ੁਰੂ ਕਰ ਦਿੱਤਾ। ਇੱਕ ਸਾਲ ਤੱਕ ਚੱਲੇ ਸੰਘਰਸ਼ ਦੌਰਾਨ ਸੋਸ਼ਲ ਮੀਡੀਆ ’ਤੇ ਵੀ ਪ੍ਰਚਾਰ ਕੀਤਾ ਗਿਆ।

ਇਹ ਸਾਰੀਆਂ ਵੀਡੀਓਜ਼ ਟਰੈਕਟਰ ਟੂ ਟਵਿੱਟਰ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਸ਼ੇਅਰ ਕੀਤੀਆਂ ਹਨ। ਟਰੈਕਟਰ ਟੂ ਟਵਿੱਟਰ ਨੇ ਵੀਡੀਓਜ਼ ਦੇ ਨਾਲ ਮੋਦੀ ਲਈ ਲਿਖਿਆ ਹੈ ਕਿ ਪੰਜਾਬ ਵਿੱਚ ਤੁਹਾਡਾ ਸਵਾਗਤ ਨਹੀਂ ਹੈ। ਤੁਹਾਡੇ ਕਰਕੇ ਅਸੀਂ ਆਪਣੇ 700 ਕਿਸਾਨਾਂ ਨੂੰ ਖੋਹ ਲਿਆ ਹੈ। ਲਖੀਮਪੁਰ ਖੀਰੀ ਘਟ ਨਾ ਦਾ ਜ਼ਿਕਰ ਕਰਦਿਆਂ ਟਰੈਕਟਰ ਟੂ ਟਵਿੱਟਰ ਨੇ ਲਿਖਿਆ ਕਿ ਤੁਹਾਡੇ ਕਰਕੇ ਸਭ ਤੋਂ ਵੱਡਾ ਕਾ ਤਲ ਹਾਲੇ ਤੱਕ ਤੁਹਾਡੀ ਕੈਬਨਿਟ ਵਿੱਚ ਮੌਜੂਦ ਹੈ।

ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜਾਬ ਦਾ ਦੌਰਾ ਕਰ ਰਹੇ ਹਨ। ਉਹ ਫ਼ਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਕਈ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇੱਕ ਚੋਣ ਰੈਲੀ ਨੂੰ ਵੀ ਸੰਬੋਧਨ ਕੀਤਾ ਜਾਣਾ ਹੈ। ਖੇਤੀ ਐਕਟ ਲਾਗੂ ਕਰਨ ਅਤੇ ਇਨ੍ਹਾਂ ਨੂੰ ਰੱਦ ਕਰਨ ਤੋਂ ਬਾਅਦ ਨਰਿੰਦਰ ਮੋਦੀ ਪਹਿਲੀ ਵਾਰ ਪੰਜਾਬ ਆ ਰਹੇ ਹਨ ਅਤੇ ਉਨ੍ਹਾਂ ਦਾ ਵਿਰੋਧ ਹੋਣਾ ਯਕੀਨੀ ਹੈ।