The Khalas Tv Blog India ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕਾਨੂੰਨ ਵਿਵਸਥਾ ਦਾ ਚੁੱਕਿਆ ਮੁੱਦਾ!
India Punjab

ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕਾਨੂੰਨ ਵਿਵਸਥਾ ਦਾ ਚੁੱਕਿਆ ਮੁੱਦਾ!

ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਪੱਤਰ ਲਿਖ ਕੇ ਕਿਹਾ ਕਿ NHAI ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਸੁਰੱਖਿਆ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਦੀ ਸੁਰੱਖਿਆ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਜੇਕਰ ਅਜਿਹਾ ਹੀ ਜਾਰੀ ਰਿਹਾ ਤਾਂ 14,288 ਕਰੋੜ ਰੁਪਏ ਦਾ 293 ਕਿਲੋਮੀਟਰ ਦਾ ਪ੍ਰਾਜੈਕਟ ਰੁੱਕ ਜਾਵੇਗਾ। ਗਡਕਰੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਪ੍ਰਾਜੈਕਟ ‘ਤੇ ਹਾਲ ਹੀ ‘ਚ ਹੋਈਆਂ ਦੋ ਘਟਨਾਵਾਂ ਬਾਰੇ ਪਤਾ ਲੱਗਾ ਹੈ। ਜਲੰਧਰ ਜ਼ਿਲੇ ‘ਚ ਇਕ ਠੇਕੇਦਾਰ ਦੇ ਇੰਜੀਨੀਅਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਸਬੰਧੀ ਉਨ੍ਹਾਂ ਨੇ ਇਸ ਦੀ ਤਸਵੀਰ ਵੀ ਭੇਜੀ ਹੈ। ਇਸ ਮਾਮਲੇ ਵਿੱਚ ਮਾਮਲਾ ਤਾਂ ਦਰਜ ਕਰ ਲਿਆ ਹੈ ਪਰ ਹਾਲੇ ਤੱਕ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਗਡਕਰੀ ਨੇ ਕਿਹਾ ਕਿ ਦੂਜੀ ਘਟਨਾ ਲੁਧਿਆਣੇ ਜ਼ਿਲ੍ਹੇ ਦੀ ਹੈ। ਲੁਧਿਆਣਾ ਵਿੱਚ ਕੁਝ ਵਿਅਕਤੀਆਂ ਨੇ ਦਿੱਲੀ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦੇ ਇੱਕ ਠੇਕੇਦਾਰ ’ਤੇ ਹਮਲਾ ਕੀਤਾ ਹੈ। ਇਸ ਦੇ ਨਾਲ ਇਨ੍ਹਾਂ ਲੋਕਾਂ ਨੇ ਪ੍ਰੋਜੈਕਟ ਕੈਂਪ ਵਿੱਚ ਇੰਜੀਨੀਅਰਾਂ ਅਤੇ ਕਰਮਚਾਰੀਆਂ ਨੂੰ ਜ਼ਿੰਦਾ ਸਾੜਨ ਦੀ ਧਮਕੀ ਵੀ ਦਿੱਤੀ। ਗਡਕਰੀ ਨੇ ਕਿਹਾ ਕਿ NHAI ਅਧਿਕਾਰੀਆਂ ਕੀਤੀ ਸ਼ਿਕਾਇਤ ਦੇ ਬਾਵਜੂਦ ਹਲੇ ਤੱਕ ਵੀ ਮਾਮਲਾ ਦਰਜ ਨਹੀਂ ਹੋਇਆ ਹੈ ਅਤੇ ਨਾ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਨਿਤਿਨ ਗਡਕਰੀ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਸਖਤੀ ਨਾਲ ਲਵੇ ਅਤੇ ਇਨ੍ਹਾਂ ਨੂੰ ਰੋਕਣ ਲਈ ਸਖਤ ਕਦਮ ਚੁੱਕੇ। ਇਸ ਦੇ ਨਾਲ ਹੀ ਸੂਬਾ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕ ਕੇ NHAI ਅਧਿਕਾਰੀਆਂ ਦਾ ਵਿਸ਼ਵਾਸ਼ ਬਹਾਲ ਕਰੇ। ਗਡਕਰੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਵਿਰੱਧ ਕੋਈ ਕਾਰਵਾਈ ਨਹੀਂ ਕਰ ਰਹੀ। ਇਸ ਤਰ੍ਹਾਂ ਕਈ ਠੇਕੇਦਾਰ ਕੰਮ ਕਰਨ ਤੋਂ ਇਨਕਾਰ ਕਰ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਵਿੱਚ 3263 ਕਰੋੜ ਰੁਪਏ ਦੇ 104 ਕਿਲੋਮੀਟਰ ਲੰਬੇ ਪ੍ਰਾਜੈਕਟ ਬੰਦ ਹੋਣੇ ਪਏ ਸਨ। ਜੇਕਰ ਫਿਰ ਵੀ ਕੋਈ ਕਾਰਵਾਈ ਨਾ ਹੋਈ ਤਾਂ 14288 ਕਰੋੜ ਰੁਪਏ ਦੇ 293 ਕਿਲੋਮੀਟਰ ਦੇ ਪ੍ਰਾਜੈਕਟ ਬੰਦ ਕਰਨੇ ਪੈਣਗੇ। ਇਸ ਕਾਰਨ ਲਾਂਘੇ ਦਾ ਕੋਈ ਫਾਇਦਾ ਨਹੀਂ ਹੋਵੇਗਾ।

ਇਹ ਵੀ ਪੜ੍ਹੋ –   ਮਨੀਸ਼ ਸਿਸੋਦੀਆ ਨੇ ਜੇਲ੍ਹ ਤੋਂ ਬਾਹਰ ਆ ਆਪ ਵਰਕਰਾਂ ਨੂੰ ਕੀਤਾ ਸੰਬੋਧਨ!

 

Exit mobile version