The Khalas Tv Blog Punjab ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ‘ਚੋਂ ਫਰੀਦਕੋਟ ਹਸਪਤਾਲ ‘ਚ ਕਰਵਾਇਆ ਦਾਖਲ , ਬਣੀ ਇਹ ਵਜ੍ਹਾ …
Punjab

ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ‘ਚੋਂ ਫਰੀਦਕੋਟ ਹਸਪਤਾਲ ‘ਚ ਕਰਵਾਇਆ ਦਾਖਲ , ਬਣੀ ਇਹ ਵਜ੍ਹਾ …

lawrence-bishnoi contracted-dengue-admitted-to-faridkot-hospital-from-jail

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ ਹੈ। ਜੇਲ੍ਹ ਵਿੱਚ ਇਲਾਜ ਤੋਂ ਬਾਅਦ ਹੁਣ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਲਾਰੈਂਸ ਨੂੰ ਡੇਂਗੂ ਹੋ ਗਿਆ ਹੈ।

ਲਾਰੈਂਸ ਬਿਸ਼ਨੋਈ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਲਾਰੈਂਸ ਨੂੰ ਪਿਛਲੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਐਨਆਈਏ ਤੇ ਫਿਰ ਗੁਜਰਾਤ ਪੁਲਿਸ ਉਸ ਨੂੰ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ ਸੀ। ਦਿੱਲੀ ਵਿਚ ਰਹਿੰਦਿਆਂ ਹੀ ਉਸ ਨੂੰ ਮਾਰਨ ਦੀ ਧਮਕੀ ਮਿਲੀ। ਇਸ ਤੋਂ ਬਾਅਦ ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਮੁੜ ਪੰਜਾਬ ਦੀ ਬਠਿੰਡਾ ਜੇਲ੍ਹ ਭੇਜਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ।

ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਪਿਛਲੇ ਮਹੀਨੇ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਵਿਉਂਤਬੰਦੀ ਲਾਰੈਂਸ ਦੇ ਇਸ਼ਾਰੇ ‘ਤੇ ਹੀ ਕੀਤੀ ਗਈ ਸੀ। ਇਸ ਵਿੱਚ ਵਿਦੇਸ਼ ਬੈਠੇ ਗੋਲਡੀ ਬਰਾੜ ਤੇ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦਾ ਸਾਥ ਦਿੱਤਾ।

Exit mobile version