The Khalas Tv Blog Punjab ਮੋਹਾਲੀ ਵਿੱਚ ਲਾਰੈਂਸ-ਗੋਲਡੀ ਢਿੱਲੋਂ ਗੈਂਗ ਅਤੇ ਪੁਲਿਸ ਵਿਚਾਲੇ ਮੁਕਾਬਲਾ
Punjab

ਮੋਹਾਲੀ ਵਿੱਚ ਲਾਰੈਂਸ-ਗੋਲਡੀ ਢਿੱਲੋਂ ਗੈਂਗ ਅਤੇ ਪੁਲਿਸ ਵਿਚਾਲੇ ਮੁਕਾਬਲਾ

ਬਿਊਰੋ ਰਿਪੋਰਟ (ਮੋਹਾਲੀ, 12 ਨਵੰਬਰ 2025): ਜ਼ਿਲ੍ਹਾ ਮੋਹਾਲੀ ਦੇ ਡੇਰਾਬੱਸੀ ਇਲਾਕੇ ਵਿੱਚ ਗੈਂਗਸਟਰ ਲਾਰੈਂਸ-ਗੋਲਡੀ ਢਿੱਲੋਂ ਗੈਂਗ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗ ਦੇ ਦੋ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਦੋਵਾਂ ਦੀਆਂ ਲੱਤਾਂ ਵਿੱਚ ਗੋਲ਼ੀ ਲੱਗੀ ਹੈ, ਜਿਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਐਸ.ਪੀ. (ਰੂਰਲ) ਮਨਪ੍ਰੀਤ ਸਿੰਘ ਖੁਦ ਮੌਕੇ ’ਤੇ ਪਹੁੰਚੇ ਅਤੇ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ ਜਲਦੀ ਹੀ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਜਾਣਕਾਰੀ ਅਨੁਸਾਰ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹਨ ਅਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਉੱਥੇ ਜਾ ਰਹੇ ਹਨ। ਪੁਲਿਸ ਨੇ ਤੁਰੰਤ ਇਲਾਕੇ ਦੀ ਘੇਰਾਬੰਦੀ ਕਰ ਲਈ।

ਜਦੋਂ ਪੁਲਿਸ ਨੇ ਉਨ੍ਹਾਂ ਨੂੰ ਸਰੰਡਰ ਕਰਨ ਲਈ ਕਿਹਾ, ਤਾਂ ਉਨ੍ਹਾਂ ਨੇ ਪੁਲਿਸ ’ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਇਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਵਿੱਚ ਦੋਵਾਂ ਬਦਮਾਸ਼ਾਂ ਦੀਆਂ ਲੱਤਾਂ ਵਿੱਚ ਗੋਲ਼ੀਆਂ ਲੱਗੀਆਂ।

Exit mobile version