Punjab

ਪੁੱਛਗਿੱਛ ਦੌਰਾਨ ਲਾਰੇਂਸ ਨੇ ਕੀਤੇ ਵੱਡੇ ਖੁਲਾਸੇ

ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ਕਾਂ ਡ ਵਿੱਚ ਪ੍ਰੋਡਕਸ਼ਨ ਵਾ ਰੰਟ ’ਤੇ ਪੰਜਾਬ ਲਿਆਂਦੇ ਗੈਂ ਗਸਟਰ ਲਾਰੈਂਸ ਬਿਸ਼ਨੋਈ ਨੇ ਪੁੱਛ-ਪੜਤਾਲ ਦੌਰਾਨ ਵੱਡੇ ਖੁਲਾਸੇ ਕੀਤੇ ਹਨ। ਬਿਸ਼ਨੋਈ ਨੇ ਦੋ ਸ਼ੂ ਟਰਾਂ ਨੂੰ ਜਾਣਨ ਦੀ ਗੱਲ ਮੰਨੀ ਹੈ। ਬੀਤੇ ਦਿਨੀਂ ਪੰਜਾਬ ਪੁ ਲਿਸ ਦੀ ਸਿੱਟ ਨੇ ਚਾਰ ਸ਼ੂਟ ਰਾਂ ਜਗਰੂਪ ਸਿੰਘ ਉਰਫ਼ ਰੂਪਾ ਵਾਸੀ ਅੰਮ੍ਰਿਤਸਰ, ਮੋਨੂੰ ਕੁੱਸਾ ਵਾਸੀ ਮੋਗਾ ਅਤੇ ਪ੍ਰਿਆਵਰਤ ਜੋਸ਼ੀ ਤੇ ਅੰਕਿਤ ਦੋਵੇਂ ਵਾਸੀ ਸੋਨੀਪਤ ਦੀ ਪਛਾਣ ਹੋਣ ਦਾ ਦਾਅਵਾ ਕੀਤਾ ਸੀ। ਇਨ੍ਹਾਂ ’ਚੋਂ ਰੂਪਾ ਤੇ ਕੁੱਸਾ ਨੂੰ ਲਾਰੈਂਸ ਬਿਸ਼ਨੋਈ ਜਾਣਦਾ ਹੈ ਅਤੇ ਇਹ ਦੋਵੇਂ ਕੈਨੇਡਾ ਬੈਠੇ ਗੈਂ ਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ।

ਲਾ ਰੈਂਸ ਅਨੁਸਾਰ ਵਿੱਕੀ ਮਿੱਡੂਖੇੜਾ ਦਾ ਕਤ ਲ ਸਿੱਧੂ ਮੂਸੇਵਾਲਾ ਦੇ ਮੈਨੇਜਰ ਜਸ਼ਨਪ੍ਰੀਤ ਸਿੰਘ ਨੇ ਮੁਖਬਰੀ ਕਰਕੇ ਕਰਵਾਇਆ ਸੀ। ਇਸ ਸਬੰਧੀ ਉਸ (ਲਾਰੈਂਸ) ਨੇ ਮੂਸੇਵਾਲਾ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ ਕਿ ਉਹ ਆਪਣੇ ਮੈਨੇਜਰ ਦਾ ਸਾਥ ਨਾ ਦੇਵੇ ਪਰ ਉਹ ਨਹੀਂ ਮੰਨਿਆ। ਲਾਰੈਂਸ ਤੋਂ ਪੁੱਛ-ਪੜਤਾਲ ਦੌਰਾਨ ਇਹ ਵੀ ਖ਼ੁਲਾਸਾ ਹੋਇਆ ਹੈ ਕਿ ਜ਼ਿਆਦਾਤਰ ਗੈਂ ਗਸਟਰ ਸਿਗਨਲ ਐਪ ਰਾਹੀਂ ਇੱਕ ਦੂਜੇ ਨਾਲ ਤਾਲਮੇਲ ਕਰਦੇ ਹਨ। ਦੂਜੇ ਬੰਨੇ ਮੂਸੇਵਾਲਾ ਦੀ ਹੱ ਤਿਆ ਕੇਸ ਦੇ ਸ਼ੱਕੀ ਸ਼ਾਰਪ ਸ਼ੂਟ ਰ ਸੰਤੋਸ਼ ਜਾਧਵ ਦੀ ਨਿਸ਼ਾਨਦੇਹੀ ’ਤੇ ਹੁਣ ਤੱਕ 13 ਹਥਿ ਆਰ ਬਰਾ ਮਦ ਕੀਤੇ ਗਏ ਹਨ। ਉਸ ਨੇ ਇਹ ਅਸ ਲਾ ਮੱਧ ਪ੍ਰਦੇਸ਼ ਤੋਂ ਮੰਗਵਾਇਆ ਸੀ। ਪੁਣੇ ਦੇ ਐੱਸਪੀ (ਦਿਹਾਤੀ) ਅਭਿਨਵ ਦੇਸ਼ਮੁਖ ਨੇ ਇਹ ਗੱਲ ਪੰਜਾਬ ਪੁਲਿ ਸ ਨਾਲ ਸਾਂਝੀ ਕੀਤੀ ਹੈ।

ਮਾਨਸਾ ਪੁਲਿਸ ਵੱਲੋਂ ਹੁਣ ਮਨਮੋਹਨ ਸਿੰਘ ਮੋਹਣਾ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਇਸ ਵਿਅਕਤੀ ਨੂੰ ਮਾਨਸਾ ਦੀ ਜ਼ਿਲ੍ਹਾ ਜੇ ਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਇਸ ਦਾ ਪੰਜ ਦਿਨ ਦਾ ਪੁ ਲਿਸ ਰਿ ਮਾਂਡ ਹਾਸਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮੋਹਣਾ ਨੇ ਜਨਵਰੀ-ਫਰਵਰੀ ਮਹੀਨਿਆਂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ।

ਪੁਲਿਸ ਮੁਤਾਬਕ ਮਨਮੋਹਨ ਸਿੰਘ ਮੋਹਣਾ ਹੁਣ ਤੱਕ ਫੜੇ ਗਏ ਸ਼ੱਕੀ ਵਿਅਕਤੀਆਂ ਵਿੱਚੋਂ ਇਕੱਲਾ ਅਜਿਹਾ ਵਿਅਕਤੀ ਹੈ, ਜਿਸ ਦਾ ਸਬੰਧ ਮਾਨਸਾ ਜ਼ਿਲ੍ਹੇ ਨਾਲ ਹੈ ਤੇ ਉਹ ਇਥੋਂ ਦੇ ਰੱਲੀ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਮੋਹਣਾ ਖ਼ਿ ਲਾਫ਼ ਕਈ ਪਰਚੇ ਦਰਜ ਹਨ।