Punjab

ਲਾਰੈਂਸ ਦੀ ਇੰਟਰਵਿਊ ਮਾਮਲੇ ਡੀਐਸਪੀ ਦੀ ਬਰਖਾਸਤੀ ਨੂੰ ਪ੍ਰਵਾਨਗੀ

ਬਿਉਰੋ ਰਿਪੋਰਟ – ਪੰਜਾਬ ਦੀ ਜੇਲ੍ਹ ਵਿਚ ਹੋਈ ਲਾਰੈਂਸ ਬਿਸ਼ਨੋਈ ( lawrence bishnohi) ਦੀ ਇੰਟਰਵਿਊ ਮਾਮਲੇ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ( Punjab and Haryana High Court) ਵਿਚ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਡੀਐਸਪੀ ਗੁਰਸ਼ੇਰ ਸਿੰਘ ਬਰਖਾਸਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਫਾਈਲ ਵੀ ਭੇਜ ਦਿੱਤੀ ਹੈ। ਇਹ ਕਾਰਵਾਈ ਐਸਆਈਟੀ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ ਵੀ ਜਾਰੀ ਹੈ।ਇਸ ਦੌਰਾਨ ਹਾਈਕੋਰਟ ਨੇ ਮੁੜ ਸਵਾਲ ਕੀਤਾ ਕਿ ਜਦੋਂ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ ਉਠਿਆ ਸੀ ਤਾਂ ਡੀਜੀਪੀ ਪੰਜਾਬ ਨੇ ਇਹ ਕਿਉਂ ਕਿਹਾ ਸੀ ਕਿ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ। ਉਸ ਨੇ ਇਹ ਗੱਲ ਕਿਸ ਆਧਾਰ ‘ਤੇ ਕਹੀ? ਅਦਾਲਤ ਨੇ ਕਿਹਾ ਕਿ ਜੇਲ੍ਹ ਵਿਭਾਗ ਡੀਜੀਪੀ ਦੇ ਅਧੀਨ ਨਹੀਂ ਆਉਂਦਾ। ਅਜਿਹੇ ‘ਚ ਉਨ੍ਹਾਂ ਅਜਿਹਾ ਬਿਆਨ ਕਿਵੇਂ ਦਿੱਤਾ? ਡੀਜੀਪੀ ਨੇ ਪੰਜਾਬ ਦੀਆਂ ਜੇਲ੍ਹਾਂ ਨੂੰ ਕਲੀਨ ਚਿੱਟ ਦੇਣ ਦੀ ਜਲਦਬਾਜ਼ੀ ਕਿਉਂ ਕੀਤੀ? ਅਦਾਲਤ ਨੇ ਕਿਹਾ ਕਿ ਜੇਕਰ ਕੋਈ ਗਲਤੀ ਹੋਈ ਹੈ ਤਾਂ ਇਸ ਨੂੰ ਸਵੀਕਾਰ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ – ਪੰਜਾਬ ਭਾਜਪਾ ਨੇ 12 ਆਗੂਆਂ ਖਿਲਾਫ ਕੀਤੀ ਵੱਡੀ ਕਾਰਵਾਈ