Punjab

ਜਲੰਧਰ ‘ਚ ਵਿੱਕੀ ਗੌਂਡਰ ਗੈਂਗ ਦਾ ਸਰਗਨਾ ਗ੍ਰਿਫਤਾਰ, 3 ਨਜਾਇਜ਼ ਹਥਿਆਰ ਤੇ 5 ਕਾਰਤੂਸ ਬਰਾਮਦ…

ਪੰਜਾਬ ਦੇ ਜਲੰਧਰ ‘ਚ ਪੁਲਿਸ ਨੇ ਗੈਂਗਸਟਰ ਵਿੱਕੀ ਗੌਂਡਰ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਕੋਲੋਂ 3 ਨਜਾਇਜ਼ ਹਥਿਆਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 6 ਵਿੱਚ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਉਕਤ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ-6 ਦੇ ਖੇਤਰ ਵਿੱਚੋਂ ਗ੍ਰਿਫ਼ਤਾਰ ਕੀਤਾ ਹੈ। ਜਲਦ ਹੀ ਪੁਲਿਸ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮਾਂ ਵੱਲੋਂ ਹਥਿਆਰ ਕਿੱਥੇ ਵਰਤਣੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮਾਂ ਕੋਲੋਂ ਬਰਾਮਦ ਹੋਏ ਹਥਿਆਰ ਦੀ ਅਗਲੀ ਕੜੀ ਸਬੰਧੀ ਤਫਤੀਸ਼ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਨਸ਼ਾ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਸਮੇਤ ਕਈ ਕੇਸ ਦਰਜ ਹਨ। ਮੁਲਜ਼ਮ ਗੌਂਡਰ ਗੈਂਗ ਦਾ ਖਾਸ ਸਰਗਨਾ ਸੀ। ਉਹ ਲਗਾਤਾਰ ਗੌਂਡਰ ਗੈਂਗ ਦੇ ਕਾਰਕੁਨਾਂ ਦੇ ਸੰਪਰਕ ਵਿੱਚ ਸੀ। ਇਸ ਦੇ ਨਾਲ ਹੀ ਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਕਤ ਦੋਸ਼ੀਆਂ ਨੇ ਬਰਾਮਦ ਕੀਤੇ ਹਥਿਆਰਾਂ ਨਾਲ ਵਾਰਦਾਤ ਨੂੰ ਅੰਜਾਮ ਦੇਣਾ ਸੀ।