The Khalas Tv Blog India ਬਾਲ ਦਿਵਸ ਐਲਾਨਣ ‘ਤੇ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਵੱਲੋਂ PM ਮੋਦੀ ਨੂੰ ਭੇਜਿਆ ਸਨਮਾਨ ਪੱਤਰ
India

ਬਾਲ ਦਿਵਸ ਐਲਾਨਣ ‘ਤੇ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਵੱਲੋਂ PM ਮੋਦੀ ਨੂੰ ਭੇਜਿਆ ਸਨਮਾਨ ਪੱਤਰ

ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਕੁਲਵੰਤ ਸਿੰਘ ਨੇ ਸਨਮਾਨ ਪੱਤਰ ਭੇਜਿਆ। 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਐਲਾਨਣ ‘ਤੇ ਸਨਮਾਨ ਪੱਤਰ ਭੇਜਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ‘ਵੀਰ ਬਾਲ ਦਿਵਸ’ ਮਨਾਇਆ ਗਿਆ। ‘ਵੀਰ ਬਾਲ ਦਿਵਸ’ ਐਲਾਨਣ ‘ਤੇ ਪੀਐਮ ਮੋਦੀ ਦਾ ਧੰਨਵਾਦ ਕੀਤਾ। ਸਨਮਾਨ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਭਾਰਤ ਸਰਕਾਰ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੇ ਸ਼ਹੀਦੀ ਦਿਵਸ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਜਿਸ ਦੇ ਲਈ ਵਿਸ਼ਵ ਦੇ ਸਿੱਖ ਭਾਈਚਾਰੇ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਬੋਰਡ ਨਾਂਦੇੜ ਸਾਹਿਬ ਵੱਲੋਂ ਮਾਨ ਪੱਤਰ ਦੁਆਰਾ ਸਨਮਾਨਿਤ ਕਰਦੇ ਹੋਏ ਧੰਨਵਾਦ ਕੀਤਾ ਜਾਂਦਾ ਹੈ।

ਇਸ ਦੀ ਜਾਣਕਾਰੀ ਭਾਜਪਾ  ਆਗੂ ਮਨਜਿੰਦਰ ਸਿਰਸਾ ਨੇ ਟਵੀਟ ਕਰਕ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ  ਪ੍ਰਧਾਨ ਮੰਤਰੀ ਜੀ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (5 ਤਖ਼ਤਾਂ ਵਿੱਚੋਂ ਇੱਕ) ਤੋਂ “ਸਨਮਾਨ ਪੱਤਰ” ਨਾਲ ਸਨਮਾਨਿਤ ਕੀਤਾ ਗਿਆ। ਇਹ ਉਸ ਸਤਿਕਾਰ ਅਤੇ ਪਿਆਰ ਨੂੰ ਦਰਸਾਉਂਦਾ ਹੈ ਜੋ ਉਸ ਨੇ ਸਿੱਖ ਸੰਗਤ ਤੋਂ ਪ੍ਰਾਪਤ ਕੀਤਾ ਹੈ। ਅਸੀਂ ਸਤਿਕਾਰਯੋਗ ਜਥੇਦਾਰ ਕੁਲਵੰਤ ਸਿੰਘ ਜੀ ਦਾ ਧੰਨਵਾਦ ਕਰਦੇ ਹਾਂ ਕਿ ਉਹ ਸਾਡੇ ਪ੍ਰਧਾਨ ਮੰਤਰੀ ਦਾ ਸਨਮਾਨ ਕਰਨ ਅਤੇ ਭਾਈਚਾਰੇ ਲਈ ਉਹਨਾਂ ਦੇ ਕੰਮਾਂ ਨੂੰ ਸਵੀਕਾਰ ਕਰਨ ਲਈ।

Exit mobile version