‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਬਾਜਵਾ ਨੇ ਇਸ ਪੱਤਰ ਵਿੱਚ ਇਹ ਮੰਗ ਕੀਤੀ ਹੈ ਕਿ ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਕਤ ਲ ਕਾਂ ਡ ਦੀ ਜਾਂਚ ਸੀਬੀਆਈ ਜਾਂ ਐਨਆਈਏ ਤੋਂ ਕਰਵਾਈ ਜਾਵੇ।
ਬਾਜਵਾ ਨੇ ਕਿਹਾ ਕਿ ਮੂਸੇਵਾਲਾ ਦੇ ਪਰਿਵਾਰ ਨੇ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਸੀ। ਹੁਣ ਹਾਈ ਕੋਰਟ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜਾਂਚ ਕੇਂਦਰੀ ਏਜੰਸੀਆਂ ਨੂੰ ਸੌਂਪੀ ਜਾਵੇ।ਕੇਂਦਰ ਸਰਕਾਰ ਵੀ ਮੂਸੇਵਾਲਾ ਕਤਲ ਕਾਂਡ ਦੀ ਸੀਬੀਆਈ ਜਾਂ ਐਨਆਈਏ ਤੋਂ ਜਾਂਚ ਲਈ ਤਿਆਰ ਹੈ। ਦੋ ਦਿਨ ਪਹਿਲਾਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਸਰਪੰਚ ਚਰਨ ਕੌਰ ਚੰਡੀਗੜ੍ਹ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ।
ਇਸ ਤੋਂ ਬਾਅਦ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਦੀ ਸਿਫ਼ਾਰਸ਼ ਕਰਨ ‘ਤੇ ਜਾਂਚ ਕਰਨ ਲਈ ਤਿਆਰ ਹੈ। ਹਾਲਾਂਕਿ ਪੰਜਾਬ ਸਰਕਾਰ ਅਜੇ ਵੀ ਆਪਣੀ ਹੀ ਐਸਆਈਟੀ ਤੋਂ ਇਸ ਦੀ ਜਾਂਚ ਕਰਵਾ ਰਹੀ ਹੈ। ਜੋ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਬਣੀ ਹੋਈ ਹੈ।