ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਦੋ ਹੋਰ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਉਤੇ ਲੈਂਡ ਕਰਨਗੇ। ਅੱਜ ਆਉਣ ਵਾਲੇ ਜਹਾਜ਼ ਵਿਚ 119 ਪਰਵਾਸੀ ਹਨ। ਇਨ੍ਹਾਂ ਵਿਚ 67 ਪੰਜਾਬੀ ਹਨ।
ਇਸ ਵਾਰ ਡਿਪੋਰਟ ਹੋ ਕੇ ਭਾਰਤ ਆਉਣ ਵਾਲੇ 120 ਭਾਰਤੀਆਂ ’ਚ ਪੰਜਾਬ ਦੇ 67, ਹਰਿਆਣਾ ਦੇ 33, ਗੁਜਰਾਤ ਦੇ 8, ਉੱਤਰ ਪ੍ਰਦੇਸ਼ ਦੇ 3, ਮਹਾਰਾਸ਼ਟਰ ਦੇ 2, ਰਾਜਸਥਾਨ ਦੇ 2, ਗੋਆ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦੇ 2-2 ਲੋਕ ਦੱਸੇ ਜਾ ਰਹੇ ਹਨ। ਇਸੇ ਤਰ੍ਹਾਂ ਐਤਵਾਰ ਨੂੰ ਵੀ ਅਮਰੀਕਾ 157 ਭਾਰਤੀਆਂ ਨੂੰ ਡਿਪੋਰਟ ਕਰੇਗਾ। ਇਨ੍ਹਾਂ ’ਚ ਚਾਰ ਤੋਂ 50 ਸਾਲਾਂ ਦੇ ਲੋਕ ਸ਼ਾਮਿਲ ਹਨ। ਇਨ੍ਹਾਂ ਸਾਰਿਆਂ ਨੂੰ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਲਿਆਉਣ ਦੀ ਯੋਜਨਾ ਹੈ।
ਪੰਜਾਬੀਆਂ ਵਿਚ ਗੁਰਦਾਸਪੁਰ ਤੋਂ 11, ਹੁਸ਼ਿਆਰਪੁਰ 10, ਕਪੂਰਥਲਾ 10, ਪਟਿਆਲਾ 7, ਅੰਮ੍ਰਿਤਸਰ 6, ਜਲੰਧਰ 5, ਫਿਰੋਜ਼ਪੁਰ 4, ਤਰਨਤਾਰਨ 3, ਮੁਹਾਲੀ 3, ਸੰਗਰੂਰ 3, ਰੋਪੜ 1, ਲੁਧਿਆਣਾ 1, ਮੋਗਾ 1, ਫ਼ਰੀਦਕੋਟ 1 ਅਤੇ ਫਤਿਹਗੜ੍ਹ ਸਾਹਿਬ 1 ਨੌਜਵਾਨ ਸ਼ਾਮਲ ਹਨ।
ਇਸ ਤੋਂ ਇਲਾਵਾ ਕੱਲ੍ਹ 16 ਫਰਵਰੀ ਨੂੰ 157 ਭਾਰਤੀ DEPORT ਹੋ ਕੇ ਪਹੁੰਚਣਗੇ। ਇਨ੍ਹਾਂ ਵਿਚ ਪੰਜਾਬ ਤੋਂ 54 ਲੋਕ ਹਨ। ਇਨ੍ਹਾਂ ਵਿਚ ਹਰਿਆਣਾ ਤੋਂ 60, ਗੁਜਰਾਤ 34, ਉੱਤਰ ਪ੍ਰਦੇਸ਼ 03, ਮਹਾਰਾਸ਼ਟਰ 01, ਰਾਜਸਥਾਨ 01, ਉੱਤਰਾਖੰਡ 01, ਮੱਧ ਪ੍ਰਦੇਸ਼ 01, ਜੰਮੂ-ਕਸ਼ਮੀਰ 01 ਅਤੇ ਹਿਮਾਚਲ ਤੋਂ 1 ਸ਼ਾਮਲ ਹੈ।
ਇਸ ਤੋਂ ਪਹਿਲਾਂ 5 ਫਰਵਰੀ ਨੂੰ ਅਮਰੀਕੀ ਫੌਜੀ ਜਹਾਜ਼ ਸੀ-17 ਰਾਹੀਂ 104 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਭੇਜਿਆ ਗਿਆ ਸੀ। ਡਿਪੋਰਟ ਹੋਏ ਲੋਕਾਂ ਨੂੰ ਹਥਕੜੀ, ਪੈਰਾਂ ਤੇ ਕਮਰ ’ਚ ਜੰਜੀਰ ਬੰਨ੍ਹ ਕੇ ਲਿਆਂਦਾ ਗਿਆ ਸੀ। ਇਸ ’ਤੇ ਪੰਜਾਬ ਸਰਕਾਰ ਤੇ ਕੇਂਦਰ ਦੋਵਾਂ ਨੇ ਇਤਰਾਜ਼ ਪ੍ਰਗਟਾਇਆ ਸੀ। ਵਿਰੋਧੀ ਧਿਰ ਨੇ ਇਹ ਮਾਮਲਾ ਸੰਸਦ ’ਚ ਵੀ ਚੁੱਕਿਆ ਸੀ।